17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ, 4 ਆਗੂ ਪਾਰਟੀ ’ਚ ਸ਼ਾਮਿਲ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ‘ਡੋਰ ਟੂ ਡੋਰ’ (ਘਰ-ਘਰ) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਪਾਰਟੀ ਆਗੂ ਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਉਣਗੇ।

ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ‘ਡੋਰ ਟੂ ਡੋਰ’ (ਘਰ-ਘਰ) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਪਾਰਟੀ ਆਗੂ ਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਉਣਗੇ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਚਾਰ ਆਗੂ ਪਾਰਟੀ ਵਿਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਰੇਸ਼ਮ ਸਿੰਘ ਖਾਈ ਸਰਕਲ, ਰੌਸ਼ਨ ਸਿੰਘ ਕਮਾਲਾ ਬੋਦਲਾ, ਸੁਖਵਿੰਦਰ ਸਿੰਘ ਬਸਤੀ ਰਾਮ ਲਾਲ ਤੇ ਹਰਪ੍ਰੀਤ ਸਿੰਘ ਕੋਤਵਾਲ ਤੇ ਸਾਥੀਆਂ ਦਾ ਸਵਾਗਤ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਘਰ-ਘਰ ਪਹੁੰਚ ਕਰਨ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਸੁਝਾਅ ਲੈਣਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਸੁਖਪਾਲ ਸਿੰਘ ਨੰਨੂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਹਲਕਾ ਪ੍ਰਧਾਨ ਐੱਸ.ਸੀ. ਵਿੰਗ ਮਨੋਹਰ ਲਾਲ, ਦੇਸ ਰਾਜ, ਗੋਰਾ ਅਟਾਰੀ, ਉਪਕਾਰ ਸਿੰਘ ਸਿੱਧੂ, ਕੁਲਦੀਪ ਸਿੰਘ, ਆਸ਼ੂ ਕਪਾਹੀ, ਅਨਿਲ ਕੁਮਾਰ, ਰਾਜੇਸ਼ ਖੁਰਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਾਪਿਤ ਕੰਪਨੀ (ਐੱਸ.ਏ.ਈ.ਐੱਲ.) ਵਲੋਂ ਮੈਰੀਟੋਰੀਅਸ ਸਕੂਲ ਨੂੰ 2 ਆਰ.ਓ. ਸਿਸਟਮ ਭੇਟ ਅਗਲੀ ਖ਼ਬਰ ਬਾਕਸਿੰਗ ਅਤੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।