17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.

ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਹੁਕਮਾਂ ਵਿਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਮੁਤਾਬਿਕ ਹਰ ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ. ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਿਹਨਾਂ ਮਰੀਜ਼ਾਂ ਨੂੰ ਅਸਲ ਵਿਚ ਇਹ ਦਵਾਈ ਦੀ ਜ਼ਰੂਰਤ ਹੈ। ਉਨ੍ਹਾਂ ਮਰੀਜਾਂ ਲਈ ਕੇਵਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰ ਜਨ ਔਸ਼ਧੀ ਜੈਨਰਿਕ ਡਰੱਗ ਸਟੋਰ ਦੁਆਰਾ ਚਲਾਏ ਜਾ ਰਹੇ ਮੈਡੀਕਲ ਸਟੋਰ ਵਿੱਚ ਉਪਲਬੱਧ ਰਹੇਗੀ। ਜਨ ਔਸ਼ਧੀ ਜੈਨਰਿਕ ਸਟੋਰ ਦੇ ਇੰਚਾਰਜ ਇਹ ਯਕੀਨੀ ਬਣਾਉਣਗੇ ਕਿ ਸਾਰੇ ਫਾਰਮੂਲਿਆਂ ਦੇ ਪ੍ਰੀਗਾਬਾਲਿਨ ਦੀ ਖਰੀਦ/ਵਿਕਰੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਇਸ ਆਦੇਸ਼ ਵਿਚ ਬਾਕੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ‘ ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਸਫ਼ਾਈ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਅਕਾਲੀ ਆਗੂਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।