17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

-70 ਵੀਆਂ ਪੰਜਾਬ ਸਕੂਲ ਖੇਡਾਂ- ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਬੀਤੀ ਸ਼ਾਮ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ। ਦੋ ਦਿਨ ਚੱਲੇ ਇਸ ਖੇਡ ਮਹਾਂਕੁੰਭ ਦੌਰਾਨ ਜ਼ਿਲ੍ਹੇ ਭਰ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਲਗਭਗ 650 ਵਿਦਿਆਰਥੀ ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਜਿੱਤ ਦਾ ਜਜ਼ਬਾ ਦਿਖਾਇਆ।

ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਬੀਤੀ ਸ਼ਾਮ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ। ਦੋ ਦਿਨ ਚੱਲੇ ਇਸ ਖੇਡ ਮਹਾਂਕੁੰਭ ਦੌਰਾਨ ਜ਼ਿਲ੍ਹੇ ਭਰ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਲਗਭਗ 650 ਵਿਦਿਆਰਥੀ ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਜਿੱਤ ਦਾ ਜਜ਼ਬਾ ਦਿਖਾਇਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਈ ਗਈ ਇਸ ਮੀਟ ਵਿਚ ਲਗਭਗ 350 ਲੜਕਿਆਂ ਤੇ 300 ਲੜਕੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੁਕਾਬਲਿਆਂ ਨੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਤੇ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਕਰਨ ਦਾ ਮੌਕਾ ਪ੍ਰਦਾਨ ਕੀਤਾ। ਦੋ ਰੋਜ਼ਾ ਅਥਲੈਟਿਕਸ ਮੀਟ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਵਲੋਂ ਕੀਤਾ ਗਿਆ। ਜਦੋਂਕਿ ਸਮਾਪਤੀ ਸਮਾਰੋਹ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਮਾਪਤੀ ਮੌਕੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਚ ਸਫ਼ਲਤਾ ਹਾਸਲ ਕਰਨ ਲਈ ਨਿਰੰਤਰ ਅਭਿਆਸ, ਸਖ਼ਤ ਮਿਹਨਤ ਅਤੇ ਅਨੁਸ਼ਾਸਨ ਬੇਹੱਦ ਜ਼ਰੂਰੀ ਹਨ। ਇਸ ਮੌਕੇ ਗੁਰਵਿੰਦਰ ਸਿੰਘ, ਅਕਸ਼ ਕੁਮਾਰ, ਸੁਖਚੈਨ ਸਿੰਘ, ਸ੍ਰੀਮਤੀ ਸੋਨੂੰ ਬਾਲਾ, ਜਸਪਾਲ ਸਿੰਘ, ਮੋਨਿਕਾ ਰਾਣੀ, ਬਲਜਿੰਦਰ ਸਿੰਘ, ਬਲਜੀਤ ਸਿੰਘ, ਦਲਬੀਰ ਸਿੰਘ, ਲਛਮਣ ਸਿੰਘ ਆਦਿ ਖੇਡਾਂ ਨਾਲ ਸਬੰਧਤ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਸੀ.ਐਮ. ਇਨੋਵੇਟਰਜ਼ ਐਕਸਪੋ ’ਚ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਤੇ ਸਿਰਜਣਾਤਮਕਤਾ ਨੇ ਖਿੱਚਿਆ ਧਿਆਨ ਅਗਲੀ ਖ਼ਬਰ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।