17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ

ਮੱਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮੱਖੂ ਅਧੀਨ ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦਾ ਲੰਮੇ ਸਮੇਂ ਤੋਂ ਅਧੂਰਾ ਪਿਆ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣ ਤੋਂ ਬਾਅਦ ਇਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਸਮੇਤ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਵਰਿੰਦਰ ਠੁਕਰਾਲ ਤੇ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਮੌਕੇ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਠੇਕੇਦਾਰ ਸੁਖਦੇਵ ਰਾਜ ਸ਼ੈਂਟੀ ਸਚਦੇਵਾ ਦੀ ਮੌਜੂਦਗੀ ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ।

ਅਜੀਤ ਡੈਸਕ 17-10-2026
ਮੱਖੂ, 16 ਅਕਤੂਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮੱਖੂ ਅਧੀਨ ਗੁਰਦੁਆਰਾ ਬਾਬਾ ਬਾਠਾਂ ਵਾਲਾ ਨੂੰ ਜਾਂਦੀ ਸੜਕ ਦਾ ਲੰਮੇ ਸਮੇਂ ਤੋਂ ਅਧੂਰਾ ਪਿਆ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣ ਤੋਂ ਬਾਅਦ ਇਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਸਮੇਤ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਵਰਿੰਦਰ ਠੁਕਰਾਲ ਤੇ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਮੌਕੇ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਠੇਕੇਦਾਰ ਸੁਖਦੇਵ ਰਾਜ ਸ਼ੈਂਟੀ ਸਚਦੇਵਾ ਦੀ ਮੌਜੂਦਗੀ ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ। ਇਸ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਲਈ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੇਖੋਂ ਵਲ਼ੋਂ ਪਹਿਲਕਦਮੀ ਕੀਤੀ ਗਈ, ਜਿਸ ਤੋਂ ਬਾਅਦ ਹੁਣ ਇਸ ਦਾ ਕੰਮ ਚੱਲ ਰਿਹਾ ਹੈ। ਮੌਕੇ ’ਤੇ ਮੌਜੂਦ ਆਗੂਆਂ ਨੇ ਠੇਕੇਦਾਰ ਨਾਲ ਸੜਕ ਦੇ ਨਿਰਮਾਣ ਕਾਰਜ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਨਾਜ ਮੰਡੀ ’ਚ ਮੀਂਹ ਨੇ ਮਚਾਈ ਤਬਾਹੀ, 2500 ਕੁਇੰਟਲ ਝੋਨਾ ਰੁੜ੍ਹਿਆ, 70 ਹਜ਼ਾਰ ਬੋਰੀਆਂ ਭਿੱਜੀਆਂ ਸੈਂਕੜੇ ਕੁ... ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।