18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦੇ ਸੰਘਰਸ਼ ਦੀ ਸੀ.ਐੱਚ.ਓ. ਐਸੋਸੀਏਸ਼ਨ ਵਲੋਂ ਪੂਰਨ ਹਮਾਇਤ

ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 19 ਅਕਤੂਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵਲੋਂ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ.

ਡਾ.ਸੁਨੀਲ ਤਰਗੋਤਰਾ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 19 ਅਕਤੂਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵਲੋਂ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ. ਸੁਨੀਲ ਤਰਗੋਤਰਾ ਨੇ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸੀ.ਐੱਚ.ਓ ਐਸੋਸੀਏਸ਼ਨ ਦੇ ਆਗੂ ਡਾ.ਪ੍ਰੀਤ ਮੁਖੀਜਾ ਆਦਿ ਹਾਜ਼ਰ ਸਨ। ਅੰਤ ਵਿਚ ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ 19 ਅਕਤੂਬਰ ਦੇ ਧਰਨੇ ਵਿਚ ਸੀ.ਐੱਚ.ਓ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਦੁਕਾਨ ’ਚ ਲੱਗੀ ਅੱਗ, ਭਾਰੀ ਨੁਕਸਾਨ ਅਗਲੀ ਖ਼ਬਰ ਫ਼ਿਰੋਜ਼ਪੁਰ ਡਿਵੀਜ਼ਨ ਦੇ ਰੋਸ ਧਰਨੇ ਅੱਗੇ ਝੁਕਿਆ ਸਹਿਕਾਰੀ ਬੈਂਕ, ਸਭਾਵਾਂ ਦੇ ਕੇ.ਸੀ.ਸੀ. ਮੈਂਬਰਾਂ ’ਤੇ ਲਾਇਆ 4 ਫ਼ੀਸਦੀ ਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।