18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਦਰਸ਼ ਸਕੂਲ ਹਰਦਾਸਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਖੋਸਾ ਦਲ ਸਿੰਘ, 17 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਜ਼ੀਰਾ ਤਹਿਸੀਲ ਦੇ ਪਿੰਡ ਹਰਦਾਸਾ ਸਥਿਤ ਆਦਰਸ਼ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਇੰਚਾਰਜ ਮੈਡਮ ਰਵਿੰਦਰ ਕੌਰ ਕੰਗ ਦੀ ਅਗਵਾਈ ਹੇਠ ਕੱਢੀ ਗਈ। ਰੈਲੀ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੇ ਹੱਥਾਂ ਵਿਚ ਨਸ਼ਾ ਵਿਰੋਧੀ ਬੈਨਰ ਤੇ ਤਖਤੀਆਂ ਫੜੀਆਂ ਹੋਈਆਂ ਸਨ।

ਅਜੀਤ ਡੈਸਕ 18-10-2026
ਖੋਸਾ ਦਲ ਸਿੰਘ, 17 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਜ਼ੀਰਾ ਤਹਿਸੀਲ ਦੇ ਪਿੰਡ ਹਰਦਾਸਾ ਸਥਿਤ ਆਦਰਸ਼ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਇੰਚਾਰਜ ਮੈਡਮ ਰਵਿੰਦਰ ਕੌਰ ਕੰਗ ਦੀ ਅਗਵਾਈ ਹੇਠ ਕੱਢੀ ਗਈ। ਰੈਲੀ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੇ ਹੱਥਾਂ ਵਿਚ ਨਸ਼ਾ ਵਿਰੋਧੀ ਬੈਨਰ ਤੇ ਤਖਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਅਧਿਆਪਕਾ ਰਵਿੰਦਰ ਕੌਰ ਕੰਗ, ਸੁਖਦੀਪ ਕੌਰ ਸਰਾਂ ਤੇ ਸਵਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਉਹਨਾਂ ਦੇ ਸਕੂਲ ਵਲੋਂ ਸਮੇਂ ਸਮੇਂ ’ਤੇ ਨਸ਼ਿਆਂ ਵਿਰੁੱਧ ਨਸ਼ਾ ਵਿਰੋਧੀ ਰੈਲੀਆਂ ਤੇ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਮੌਕੇ ਮਨਪ੍ਰੀਤ ਕੌਰ, ਵੀਰਪਾਲ ਕੌਰ, ਕੁਲਵਿੰਦਰ ਕੌਰ ਕੰਗ, ਪਰਮਜੀਤ ਕੌਰ, ਕਰਮਜੀਤ ਕੌਰ ਫੇਰੋਕੇ, ਸ਼ਿਵਰਾਜ ਕੌਰ ਠੱਠਾ, ਰਜਵੰਤ ਕੌਰ ਸੇਖਵਾਂ, ਰੁਪਿੰਦਰ ਕੌਰ ਜੀਰਾ, ਮੈਡਮ ਦੀਪਿਕਾ,ਮਨੀ ਧਵਨ, ਮਨਪ੍ਰੀਤ ਕੌਰ ਹਰਦਾਸਾ, ਹਰ ਸਿਮਰਨ ਸਿੰਘ ਔਲਖ, ਸੁਖਚੈਨ ਸਿੰਘ ਹਰਦਾਸਾ, ਗੁਰਚਰਨ ਸਿੰਘ ਕੰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਯੂ.ਸੀ.ਐਨ.ਆਈ. ਚਰਚ ਨੂੰ ਮੋਰਚਰੀ ਰੈਫ੍ਰਿਜਰੇਟਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।