18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲਿੰਕ ਸੜਕਾਂ ਦੀਆਂ ਬਰਮਾਂ ਖ਼ਤਮ ਹੋਣ ਕੰਢੇ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

ਮੁੱਦਕੀ, 17 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਤੇ ਆਸ-ਪਾਸ ਦੇ ਦਿਹਾਤੀ ਇਲਾਕਿਆਂ ਦੀਆਂ ਲਿੰਕ ਸੜਕਾਂ ਦੀਆਂ ਬਰਮਾਂ ਖ਼ਤਮ ਹੋਣ ਕੰਢੇ ਪਹੁੰਚ ਗਈਆਂ ਹਨ, ਪਰ ਇਸ ਦੇ ਬਾਵਜੂਦ ਸਬੰਧਤ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਪਿੰਡ ਕੋਟ ਕਰੋੜ ਕਲਾਂ ਤੋਂ ਲੱਲੇ, ਮੁੱਦਕੀ ਤੋਂ ਚੰਦੜ੍ਹ, ਮੁੱਦਕੀ ਤੋਂ ਤੂੰਬੜ ਭੰਨ, ਮੁੱਦਕੀ ਤੋਂ ਪਤਲੀ, ਲੋਹਾਮ ਤੋਂ ਮਿਰਜੇ ਕੇ, ਮੁੱਦਕੀ ਤੋਂ ਫਿੱਡੇ ਸਮੇਤ ਹੋਰ ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਹਾਲਤ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਖ਼ਤਮ ਹੋਣ ਕੰਢੇ ਸੜਕ ਦੇ ਬਰਮਾਂ ਦਾ ਦ੍ਰਿਸ਼। (ਸੱਜੇ) ਪਿੰਡ ਕੋਟ ਕਰੋੜ ਤੋਂ ਲੱਲੇ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ। ਤਸਵੀਰ : ਭਾਰਤ ਭੂਸ਼ਨ ਅਗਰਵਾਲ 18-10-2026
ਮੁੱਦਕੀ, 17 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਤੇ ਆਸ-ਪਾਸ ਦੇ ਦਿਹਾਤੀ ਇਲਾਕਿਆਂ ਦੀਆਂ ਲਿੰਕ ਸੜਕਾਂ ਦੀਆਂ ਬਰਮਾਂ ਖ਼ਤਮ ਹੋਣ ਕੰਢੇ ਪਹੁੰਚ ਗਈਆਂ ਹਨ, ਪਰ ਇਸ ਦੇ ਬਾਵਜੂਦ ਸਬੰਧਤ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਪਿੰਡ ਕੋਟ ਕਰੋੜ ਕਲਾਂ ਤੋਂ ਲੱਲੇ, ਮੁੱਦਕੀ ਤੋਂ ਚੰਦੜ੍ਹ, ਮੁੱਦਕੀ ਤੋਂ ਤੂੰਬੜ ਭੰਨ, ਮੁੱਦਕੀ ਤੋਂ ਪਤਲੀ, ਲੋਹਾਮ ਤੋਂ ਮਿਰਜੇ ਕੇ, ਮੁੱਦਕੀ ਤੋਂ ਫਿੱਡੇ ਸਮੇਤ ਹੋਰ ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਹਾਲਤ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸੜਕਾਂ ਦੀਆਂ ਬਰਮਾਂ ਨੂੰ ਆਪਣੀ ਜ਼ਮੀਨ ਵਿਚ ਮਿਲਾਉਣ ਦੇ ਮਾਮਲੇ ਵਿਚ ਕਥਿਤ ਤੌਰ ’ਤੇ ਸ਼ਾਮਲ ਕਿਸਾਨਾਂ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਪਿੰਡ ਕੋਟ ਕਰੋੜ ਕਲਾਂ ਤੋਂ ਲੱਲੇ ਨੂੰ ਜਾਣ ਵਾਲੀ ਸੜਕ ਵੀ ਕਈ ਥਾਵਾਂ ਤੋਂ ਟੁੱਟੀ ਹੋਈ ਹੈ ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਸੜਕਾਂ ਦੀਆਂ ਬਰਮਾਂ ਦੀ ਸਮੱਸਿਆ ਸਬੰਧੀ ਅਨੇਕਾਂ ਵਾਰ ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਇਸ ਪਾਸੇ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ। ਸੜਕਾਂ ਦੀਆਂ ਬਰਮਾਂ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਲਈ ਬੇਹੱਦ ਅਹਿਮ ਹੁੰਦੀਆਂ ਹਨ। ਇਨ੍ਹਾਂ ਦੇ ਖ਼ਤਮ ਹੋਣ ਕਾਰਨ ਸੜਕ ਦੀ ਵਰਤੋਂ ਕਰਨ ਵਾਲੇ ਲੋਕਾਂ ਲਈ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਖ਼ਾਸ ਕਰਕੇ ਜਦੋਂ ਦੋ ਵਾਹਨ ਇਕੋ ਸਮੇਂ ਲੰਘਦੇ ਹਨ ਤਾਂ ਬਰਮਾਂ ਦੀ ਘਾਟ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਿਲ ਆ ਸਕਦੀ ਹੈ। ਇਸ ਸਮੱਸਿਆ ਨੂੰ ਲੈ ਕੇ ਸਬੰਧਤ ਵਿਭਾਗ ਦੀ ਕਥਿਤ ਚੁੱਪ ਲੋਕਾਂ ਵਿਚ ਰੋਸ ਪੈਦਾ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦਿਆਂ ਸੜਕਾਂ ਦੀਆਂ ਬਰਮਾਂ ਦੀ ਸਾਂਭ-ਸੰਭਾਲ ਤੇ ਮੁਰੰਮਤ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਗੰਭੀਰ ਹਾਦਸਾ ਵਾਪਰ ਸਕਦਾ ਹੈ। ਅਜਿਹਾ ਜਾਪਦਾ ਹੈ ਕਿ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ ਜਦਕਿ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਮੌਜੂਦਾ ਸਥਿਤੀ ਦਾ ਤੁਰੰਤ ਜਾਇਜ਼ਾ ਲਿਆ ਜਾਵੇ, ਬਰਮਾਂ ’ਤੇ ਹੋਏ ਕਥਿਤ ਨਾਜਾਇਜ਼ ਕਬਜ਼ਿਆਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਤੇ ਬਰਮਾਂ ਨੂੰ ਮੁੜ ਬਹਾਲ ਕਰਵਾਇਆ ਜਾਵੇ। ਇਸ ਦੇ ਨਾਲ ਹੀ ਪਿੰਡ ਕੋਟ ਕਰੋੜ ਤੋਂ ਲੱਲੇ ਨੂੰ ਜਾਂਦੀ ਸੜਕ ਨੂੰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਲਿਆ ਕੇ ਇਸ ਦੀ ਮੁਰੰਮਤ ਤੇ ਨਵੀਨੀਕਰਨ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ ਅਗਲੀ ਖ਼ਬਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੰਡਲ ਦਫ਼ਤਰ ਵਲੋਂ ਸੁਪਰਡੈਂਟ ਗੁਰਸੇਵਕ ਸਿੰਘ ਨੂੰ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।