18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀਆਂ ਫ਼ੀਸਾਂ ਲਈ ਸਹਾਇਤਾ ਰਾਸ਼ੀ ਭੇਟ

ਤਲਵੰਡੀ ਭਾਈ, 17 ਅਕਤੂਬਰ (ਰਵਿੰਦਰ ਸਿੰਘ ਬਜਾਜ) - ਇਲਾਕੇ ਵਿਚ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੁਸਾਇਟੀ ਵਲੋਂ ਪਿਛਲੇ ਦੋ ਸਾਲਾਂ ਤੋਂ ਇਲਾਕਾ ਨਿਵਾਸੀਆਂ ਤੇ ਐਨ.

ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਪੜ੍ਹਾਈ ਲਈ ਸਹਾਇਤਾ ਰਾਸ਼ੀ ਭੇਟ ਕਰਦੇ ਹੋਏ ਰਜਿੰਦਰਪਾਲ ਸਿੰਘ ਸ਼ਿੰਦਾ, ਵਿਜੇ ਕੁਮਾਰ ਕਾਇਤ ਅਤੇ ਸੁਸਾਇਟੀ ਦੇ ਅਹੁਦੇਦਾਰ। ਤਸਵੀਰ-ਰਵਿੰਦਰ ਸਿੰਘ ਬਜਾਜ 18-10-2026
ਤਲਵੰਡੀ ਭਾਈ, 17 ਅਕਤੂਬਰ (ਰਵਿੰਦਰ ਸਿੰਘ ਬਜਾਜ) - ਇਲਾਕੇ ਵਿਚ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੁਸਾਇਟੀ ਵਲੋਂ ਪਿਛਲੇ ਦੋ ਸਾਲਾਂ ਤੋਂ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਭਰਨ ਦਾ ਉਪਰਾਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀਆਂ ਫ਼ੀਸਾਂ ਭਰਨ ਲਈ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਤੇ ਬੱਚੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੁਸਾਇਟੀ ਦੇ ਇਨ੍ਹਾਂ ਸਮਾਜ ਭਲਾਈ ਦੇ ਕਾਰਜਾਂ ਦੀ ਸ੍ਰੀ ਗੁਰੂ ਨਾਨਕ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰਪਾਲ ਸਿੰਘ ਸ਼ਿੰਦਾ ਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਕੁਮਾਰ ਕਾਇਤ ਨੇ ਸ਼ਲਾਘਾ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗਦੀਸ਼ ਪਾਲ, ਵਾਈਸ ਪ੍ਰਧਾਨ ਪਰਮਜੀਤ ਸਿੰਘ ਕਲਸੀ, ਮੁੱਖ ਸਲਾਹਕਾਰ ਡਾ. ਗੁਰਭਾਗ ਸਿੰਘ ਸਿੱਧੂ, ਸਕੱਤਰ ਰਮਨ ਕੁਮਾਰ, ਮਨਦੀਪ ਕੁਮਾਰ ਪ੍ਰਿੰਸ, ਮਨੋਜ ਕੁਮਾਰ, ਕੁਲਵੰਤ ਰਾਏ, ਜਗਰੂਪ ਸਿੰਘ, ਸ਼ਸ਼ੀ ਕਪੂਰ, ਕਰਮਜੀਤ ਸੋਢੀ ਤੇ ਜਗਦੀਪ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਫ਼ਿਰੋਜ਼ਪੁਰ ਦੀ ਮਹਿਲਾ ਟੀਮ ਨੇ ਕੀਤਾ ਤੀਜਾ ਸਥਾ... ਅਗਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ, ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਕਾਕਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।