20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੰਗਾਂ ਦੀ ਅਣਦੇਖੀ ਵਿਰੁੱਧ ਕੱਲ੍ਹ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰਨਗੇ ਅਧਿਆਪਕ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਛੁੱਟੀ ਸੰਬੰਧੀ ਨੋਟਿਸ ਸੌਂਪੇ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ਤੇ ਮੀਟਿੰਗਾਂ ਦੇ ਵਾਅਦੇ ਪੂਰੇ ਨਾ ਹੋਣ ਦੇ ਰੋਸ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸ਼ਨਾਂ ਵਿਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਨੂੰ ਨੋਟਿਸ ਸੌਂਪ ਦਿੱਤੇ ਗਏ ਹਨ।

ਅਜੀਤ ਡੈਸਕ 20-10-2026
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ਤੇ ਮੀਟਿੰਗਾਂ ਦੇ ਵਾਅਦੇ ਪੂਰੇ ਨਾ ਹੋਣ ਦੇ ਰੋਸ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਧਿਆਪਕ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਜਥੇਬੰਦਕ ਐਕਸ਼ਨਾਂ ਵਿਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਨੂੰ ਨੋਟਿਸ ਸੌਂਪ ਦਿੱਤੇ ਗਏ ਹਨ। ਅਧਿਆਪਕ ਆਗੂਆਂ ਮਲਕੀਤ ਸਿੰਘ ਹਰਾਜ, ਦੀਪਕ ਕੰਬੋਜ, ਹਰਜੀਤ ਸਿੰਘ ਸਿੱਧੂ, ਬਾਜ ਸਿੰਘ, ਜਗਸੀਰ ਸਿੰਘ ਗਿੱਲ, ਪਰਮਜੀਤ ਸਿੰਘ ਪੰਮਾ, ਲਖਵਿੰਦਰ ਸਿੰਘ ਸਿਮਕ, ਗਗਨਦੀਪ ਸਿੰਘ ਬਰਾੜ, ਸਰਬਜੀਤ ਸਿੰਘ ਭਾਵੜਾ, ਰਾਜਬੀਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਸੰਧੂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਅਕਤੂਬਰ ਦੇ ਪਹਿਲੇ ਹਫ਼ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਮੀਟਿੰਗ ਨਾ ਹੋਣ ਕਾਰਨ ਨਿਰਾਸ਼ਾ ਵਧੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ ਤੇ ਐੱਨ.ਐੱਸ.ਕਿਊ.ਐੱਫ਼. ਅਧਿਆਪਕਾਂ ਨੂੰ ਆਊਟਸੋਰਸਿੰਗ ਤੋਂ ਕੱਢ ਕੇ ਵਿਭਾਗ ਅਧੀਨ ਲਿਆਂਦਾ ਜਾਵੇ। ਇਸ ਤੋਂ ਇਲਾਵਾ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ, 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. ਸਕੀਮ ਬਹਾਲ ਕਰਨ, ਮਾਣਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਸਬੰਧੀ ਕਾਨੂੰਨ ਲਾਗੂ ਕਰਨ, 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਪੈਨਸ਼ਨਰਾਂ ਲਈ 2.59 ਗੁਣਾਂ ਦਾ ਫਾਰਮੂਲਾ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਦੀ ਅਣਦੇਖੀ ਕਾਰਨ ਸਰਕਾਰ ਨੂੰ 20 27 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ 21 ਅਕਤੂਬਰ ਦੇ ਜਥੇਬੰਦਕ ਐਕਸ਼ਨਾਂ ਤੇ 22 ਅਕਤੂਬਰ ਨੂੰ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਹੋਣ ਵਾਲੇ ਪ੍ਰਦਰਸ਼ਨ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਹੈਰੋਇਨ ਦੇ 10 ਪੈਕਟ ਬਰਾਮਦ ਬੀ.ਐੱਸ.ਐੱਫ. ਅਤੇ ਥਾਣਾ ਸਦਰ ਪੁਲਿਸ ਨਾਲ ਸਾਂਝੀ ਤਲਾਸ਼ੀ... ਅਗਲੀ ਖ਼ਬਰ ਅੱਜ ਮਾਨਸਾ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ- ਰਾਣਾ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।