21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਹੈਰੋਇਨ ਮਾਮਲਿਆਂ ਵਿਚ ਤਿੰਨ ਵਿਅਕਤੀ ਗ੍ਰਿਫ਼ਤਾਰ 2 ਨੌਜਵਾਨਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ, ਇਕ ਹੋਰ ਵਿਅਕਤੀ ਨਸ਼ਾ ਕਰਦਾ ਕਾਬੂ

ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਦੋ ਨੌਜਵਾਨਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਇਕ ਹੋਰ ਵਿਅਕਤੀ ਨੂੰ ਕਥਿਤ ਤੌਰ ’ਤੇ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ।

ਅਜੀਤ ਡੈਸਕ 21-10-2026
ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਦੋ ਨੌਜਵਾਨਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਇਕ ਹੋਰ ਵਿਅਕਤੀ ਨੂੰ ਕਥਿਤ ਤੌਰ ’ਤੇ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 186, ਮਿਤੀ 19 ਅਕਤੂਬਰ 2026 ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ। ਐੱਸ.ਆਈ. ਲਾਭਪ੍ਰੀਤ ਕੌਰ ਪੁਲਿਸ ਪਾਰਟੀ ਸਮੇਤ ਜੈ ਮਾਂ ਨਗਰ, ਫ਼ਿਰੋਜ਼ਪੁਰ ਕੈਂਟ ਵਿਖੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਉਰਫ਼ ਸੱਤਾ ਵਾਸੀ ਮਕਾਨ ਨੰਬਰ 79, ਇੰਦਰਾ ਕਾਲੋਨੀ, ਫ਼ਿਰੋਜ਼ਪੁਰ ਕੈਂਟ, ਗਵਾਲ ਟੋਲੀ ਨੇੜੇ ਖੰਡਰ ਕੁਆਰਟਰਾਂ ਕੋਲ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਮੌਕੇ ਤੋਂ ਪੰਨੀ, ਲਾਈਟਰ ਅਤੇ ਮੋੜਿਆ ਹੋਇਆ ਨੋਟ ਬਰਾਮਦ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮਿਤੀ 19 ਅਕਤੂਬਰ 2026 ਤਹਿਤ ਕੁਲਵਿੰਦਰ ਸਿੰਘ ਉਰਫ਼ ਫੰਮਾ ਵਾਸੀ ਪਿੰਡ ਚਾਂਦੀ ਵਾਲਾ ਅਤੇ ਕਰਨ ਵਾਸੀ ਪਿੰਡ ਪੀਰ ਇਸਮਾਇਲ ਖਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਐੱਸ.ਆਈ. ਜਗਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਦੋਂ ਡੀ.ਏ.ਵੀ. ਕਾਲਜ ਚੌਕ ਤੋਂ ਅੱਗੇ ਪਹੁੰਚੀ ਤਾਂ ਦੋਵੇਂ ਨੌਜਵਾਨ ਸ਼ੱਕੀ ਹਾਲਾਤ ਵਿਚ ਦਿਖਾਈ ਦਿੱਤੇ ਅਤੇ ਪੁਲਿਸ ਨੂੰ ਦੇਖ ਕੇ ਖਿਸਕਣ ਲੱਗੇ। ਪੁਲਿਸ ਅਨੁਸਾਰ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰਕੇ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਲੋਂ ਸੁੱਟੇ ਗਏ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਂਅ ’ਤੇ ਜ਼ਮੀਨ ਹੜੱਪਣ ਵਾਲੇ ਟਰੈਵਲ ਏਜੰਟ ਦੀ ਅਗਾਊਂ ਜ਼ਮਾਨਤ ਖ਼ਾਰਿਜ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਫਲੀਆਂ ਵਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।