22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਿਵਲ ਪ੍ਰਸ਼ਾਸਨ ਜ਼ੀਰਾ ਨੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਜ਼ੀਰਾ, 21 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਨ ਦੀ ਸਾਂਭ-ਸੰਭਾਲ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਸਿਵਲ ਪ੍ਰਸ਼ਾਸਨ ਜੀਰਾ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨੇ ਬਲਾਕ ਜ਼ੀਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਤੇ ਆਧੁਨਿਕ ਤਰੀਕਿਆਂ ਨਾਲ ਇਸ ਦਾ ਸੁਚੱਜਾ ਨਿਬੇੜਾ ਕਰਨ ਲਈ ਜਾਗਰੂਕ ਕੀਤਾ।

ਅਜੀਤ ਡੈਸਕ 22-10-2026
ਜ਼ੀਰਾ, 21 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਨ ਦੀ ਸਾਂਭ-ਸੰਭਾਲ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਸਿਵਲ ਪ੍ਰਸ਼ਾਸਨ ਜੀਰਾ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨੇ ਬਲਾਕ ਜ਼ੀਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਤੇ ਆਧੁਨਿਕ ਤਰੀਕਿਆਂ ਨਾਲ ਇਸ ਦਾ ਸੁਚੱਜਾ ਨਿਬੇੜਾ ਕਰਨ ਲਈ ਜਾਗਰੂਕ ਕੀਤਾ। ਇਸ ਮੁਹਿੰਮ ਦੌਰਾਨ ਐੱਸ.ਡੀ.ਐੱਮ. ਜ਼ੀਰਾ ਸੂਰਜ ਕੁਮਾਰ ਪੀ.ਸੀ.ਐੱਸ., ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਤੇ ਬਲਾਕ ਖੇਤੀਬਾੜੀ ਅਫ਼ਸਰ ਗੁਰਦੀਪ ਸਿੰਘ ਬੀ.ਐੱਸ.ਪੀ ਜਸਪਾਲ ਸਿੰਘ ਢਿੱਲੋ ਵਲੋਂ ਪਿੰਡ ਮਣਕਿਆਂਵਾਲੀ, ਖੋਸਾ ਦਲ ਸਿੰਘ, ਮਰਖਾਈ ਤੇ ਚੂਚੱਕ ਵਿੰਡ ਆਦਿ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਮਸ਼ੀਨਾਂ ਰਾਹੀਂ ਗੱਠਾਂ ਬਣਾਉਣ ਜਾਂ ਹੋਰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ। ਇਸ ਮੌਕੇ ਹਾਜ਼ਰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਪੰਚਾਂ-ਸਰਪੰਚਾਂ ਨੇ ਪ੍ਰਸ਼ਾਸਨਿਕ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਸਰਕਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਗੇ ਅਤੇ ਪਰਾਲੀ ਪ੍ਰਬੰਧਨ ਵਿੱਚ ਪੂਰਾ ਸਹਿਯੋਗ ਦੇਣਗੇ।
ਪਿਛਲੀ ਖ਼ਬਰ ਰੇਲਵੇ ਪੁਲ ਹੇਠਾਂ ਬਣੇ ਕਮਰੇ ਵਿਚੋਂ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ ਦੁਸਹਿਰਾ ਵੇਖਣ ਲਈ ਘਰੋਂ... ਅਗਲੀ ਖ਼ਬਰ ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਵਿਰੋਧੀ ਰਚ ਰਹੇ ਨੇ ਸਾਜਿਸ਼: ਕੁਲਬੀਰ ਸਿੰਘ ਜ਼ੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।