ਸ੍ਰੀ ਨਵ ਦੁਰਗਾ ਸ਼ਕਤੀ ਪੀਠ ਮੰਦਰ ਵਿਖੇ ਸਮਾਗਮ ਕਰਵਾਇਆ
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਨਵਰਾਤਰੀ ਦੇ ਸ਼ੁਭ ਮੌਕੇ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਦੇ ਚੇਅਰਮੈਨ ਤੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਗੋਲਡਨ ਐਨਕਲੇਵ ਫ਼ਿਰੋਜ਼ਪੁਰ ਸਥਿਤ ਸ਼੍ਰੀ ਨਵ ਦੁਰਗਾ ਸ਼ਕਤੀ ਪੀਠ ਮੰਦਰ ਵਿਖੇ ਮਾਤਾ ਰਾਣੀ ਦੀ ਵਿਸ਼ੇਸ਼ ਚੌਕੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਈ ਗਈ। ਚੇਅਰਮੈਨ ਧਰਮਪਾਲ ਬਾਂਸਲ ਨੇ ਮਾਤਾ ਰਾਣੀ ਦੀਆਂ ਮਨਮੋਹਕ ਭੇਟਾਂ ਗਾ ਕੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।
ਅਜੀਤ ਡੈਸਕ
22-10-2026