ਕਲਾ ਉਤਸਵ 2026 ’ਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ
ਜ਼ੀਰਾ, 21 ਅਕਤੂਬਰ (ਹਰਜੀਤ ਸਿੰਘ ਗਿੱਲ)- ਲੋਕ ਮੰਚ ਅੰਮ੍ਰਿਤਸਰ ਵਲੋਂ ਪੰਡਿਤ ਕ੍ਰਿਸ਼ਨ ਦਵੇਸਰ ਦੀ ਅਗਵਾਈ ਹੇਠ ਉੱਘੇ ਸਾਹਿੱਤਕਾਰ ਡਾਕਟਰ ਗੁਰਦਿਆਲ ਸਿੰਘ ਫੁੱਲ ਦੀ ਯਾਦ ਵਿਚ ਕਰਵਾਏ ਗਏ ਕਲਾ ਉਤਸਵ 2026 ਦੌਰਾਨ ਸਰਕਾਰੀ ਹਾਈ ਸਮਾਰਟ ਸਕੂਲ ਮਨਸੂਰਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਅਧਿਆਪਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਬੀਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਰੰਗਾਬਾਦ (ਤਰਨਤਾਰਨ) ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਜਮਾਤ ਨੌਵੀਂ ਦੀ ਕੀਰਤ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ, ਜਸਦੀਪ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਤੀਸਰਾ ਸਥਾਨ ਤੇ ਪਵਨਦੀਪ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਉਤਸ਼ਾਹ ਵਧਾਊ ਇਨਾਮ ਹਾਸਲ ਕੀਤਾ।
ਜ਼ੀਰਾ, 21 ਅਕਤੂਬਰ (ਹਰਜੀਤ ਸਿੰਘ ਗਿੱਲ)- ਲੋਕ ਮੰਚ ਅੰਮ੍ਰਿਤਸਰ ਵਲੋਂ ਪੰਡਿਤ ਕ੍ਰਿਸ਼ਨ ਦਵੇਸਰ ਦੀ ਅਗਵਾਈ ਹੇਠ ਉੱਘੇ ਸਾਹਿੱਤਕਾਰ ਡਾਕਟਰ ਗੁਰਦਿਆਲ ਸਿੰਘ ਫੁੱਲ ਦੀ ਯਾਦ ਵਿਚ ਕਰਵਾਏ ਗਏ ਕਲਾ ਉਤਸਵ 2026 ਦੌਰਾਨ ਸਰਕਾਰੀ ਹਾਈ ਸਮਾਰਟ ਸਕੂਲ ਮਨਸੂਰਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਅਧਿਆਪਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਬੀਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਰੰਗਾਬਾਦ (ਤਰਨਤਾਰਨ) ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਜਮਾਤ ਨੌਵੀਂ ਦੀ ਕੀਰਤ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ, ਜਸਦੀਪ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਤੀਸਰਾ ਸਥਾਨ ਤੇ ਪਵਨਦੀਪ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਉਤਸ਼ਾਹ ਵਧਾਊ ਇਨਾਮ ਹਾਸਲ ਕੀਤਾ। ਇਨ੍ਹਾਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਮੁਖੀ ਵਿਸ਼ੇਸ਼ ਸਚਦੇਵਾ, ਗਾਈਡ ਅਧਿਆਪਕ ਜਗਜੀਤ ਸਿੰਘ ਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਵਿਚ ਨੀਰਜ਼ ਕੁਮਾਰ, ਗੁਰਵਿੰਦਰ ਸਿੰਘ, ਕੁਲਵਿੰਦਰ ਕੌਰ, ਰਾਜਵੀਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ ਤੇ ਰੁਪਿੰਦਰਜੀਤ ਕੌਰ ਆਦਿ ਹਾਜ਼ਰ ਸਨ।