22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਡੋਰ-ਟੂ-ਡੋਰ ਸੰਪਰਕ ਮੁਹਿੰਮ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੇ ਸਾਥੀਆਂ ਸਮੇਤ ਲੋਹਾਰਾ ਬਾਜ਼ਾਰ ਤੋਂ ਬਾਂਸੀ ਗੇਟ ਤੱਕ ਡੋਰ-ਟੂ-ਡੋਰ ਸੰਪਰਕ ਕੀਤਾ ਗਿਆ। ਇਸ ਦੌਰਾਨ ਵਿਧਾਇਕ ਭੁੱਲਰ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ।

ਅਜੀਤ ਡੈਸਕ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣ ਲਈ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਆਪਣੇ ਸਾਥੀਆਂ ਸਮੇਤ ਲੋਹਾਰਾ ਬਾਜ਼ਾਰ ਤੋਂ ਬਾਂਸੀ ਗੇਟ ਤੱਕ ਡੋਰ-ਟੂ-ਡੋਰ ਸੰਪਰਕ ਕੀਤਾ ਗਿਆ। ਇਸ ਦੌਰਾਨ ਵਿਧਾਇਕ ਭੁੱਲਰ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਉਮੀਦਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਭੁੱਲਰ ਨੇ ਦੱਸਿਆ ਕਿ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀ ਗੱਲ ਸੁਣਨਾ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣਾ ਹੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵਲੋਂ ਸਾਹਮਣੇ ਲਿਆਂਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਹਿਮਾਂਸ਼ੂ ਠੱਕਰ ਨਿੱਜੀ ਸਕੱਤਰ, ਦੀਪਕ ਨਾਰੰਗ, ਕੌਂਸਲਰ ਨਰੇਸ਼ ਕੰਤੋੜ, ਮਨਜੀਤ ਸਿੰਘ ਔਲਖ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਲ ਦਫ਼ਤਰ ਫ਼ਿਰੋਜ਼ਪੁਰ ਮੂਹਰੇ ਰੋਸ ਪ੍ਰਦਰਸ਼ਨ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ... ਅਗਲੀ ਖ਼ਬਰ ਕਣਕ ਦੀ ਬਿਜਾਈ ਸਮੇਂ ਡੀ.ਏ.ਪੀ. ਖਾਦ ਦੇ ਪ੍ਰਬੰਧ ਕੀਤੇ ਜਾਣ- ਲਖਵਿੰਦਰ ਸਿੰਘ ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।