23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਗਸ਼ਤ ’ਤੇ ਸਨ।

ਅਜੀਤ ਡੈਸਕ 23-10-2026
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਉੱਥੇ ਇਕ ਨੌਜਵਾਨ ਦਿਖਾਈ ਦਿੱਤਾ। ਪੁਲਿਸ ਵਲੋਂ ਉਸ ਦੀ ਜਾਂਚ ਕਰਨ ’ਤੇ ਉਸ ਕੋਲੋਂ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਨੋਨਾ ਪੁੱਤਰ ਗੁਰਨਾਮ ਸਿੰਘ ਵਾਸੀ ਰਵਿਦਾਸ ਮੁਹੱਲਾ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਨੇ ਬਰਾਮਦਗੀ ਦੇ ਆਧਾਰ ’ਤੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਬਰਾਮਦ ਕੀਤੇ ਸਾਮਾਨ ਵਿਚ ਸਿਲਵਰ ਰੰਗ ਦੀ ਪੰਨੀ, 10 ਰੁਪਏ ਦਾ ਨੋਟ ਅਤੇ ਇਕ ਲਾਈਟਰ ਵੀ ਸ਼ਾਮਲ ਦੱਸੇ ਗਏ ਹਨ।
ਪਿਛਲੀ ਖ਼ਬਰ 25 ਅਕਤੂਬਰ ਨੂੰ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਹੋਵੇਗੀ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ ਅਗਲੀ ਖ਼ਬਰ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।