25 ਅਕਤੂਬਰ ਨੂੰ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਹੋਵੇਗੀ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਥਲੈਟਿਕਸ ਐਸੋਸੀਏਸ਼ਨ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ 25 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਸਕੱਤਰ ਮਨਜੀਤ ਸਿੰਘ ਸੇਵਾ-ਮੁਕਤ ਲੈਕਚਰਾਰ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਅੰਡਰ-14 ਅਤੇ ਅੰਡਰ-16 ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ।
ਪ੍ਰਧਾਨ ਡਾ. ਸੁਰਜੀਤ ਸਿੰਘ ਸਿੱਧੂ, ਸਕੱਤਰ ਮਨਜੀਤ ਸਿੰਘ।
23-10-2026