ਸਰਹੱਦੀ ਖੇਤਰ ਗੱਟੀਆਂ ’ਚ ਕੁਲਦੀਪ ਸਿੰਘ ਭੁੱਲਰ ਦੇ ਸਮਰਥਕਾਂ ਨੇ ਖੋਲ੍ਹਿਆ ਦਫ਼ਤਰ ਖ਼ੂਨਦਾਨ ਕੈਂਪ ਲਗਾ ਕੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੁਨੇਹਾ
ਫ਼ਿਰੋਜ਼ਪੁਰ, 22 ਅਕਤੂਬਰ(ਗੁਰਿੰਦਰ ਸਿੰਘ)-ਸਰਹੱਦੀ ਖੇਤਰ ਗੱਟੀਆਂ ਵਿਖੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜਨ ਦੇ ਇਛੁੱਕ ਸਰਪੰਚ ਕੁਲਦੀਪ ਸਿੰਘ ਭੁੱਲਰ ਦੇ ਸਮਰਥਕਾਂ ਵਲੋਂ ਚੋਣ ਦਫ਼ਤਰ ਖੋਲ੍ਹਿਆ ਗਿਆ। ਚੋਣ ਦਫ਼ਤਰ ਦੇ ਉਦਘਾਟਨ ਦੇ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਰਾਹੀਂ ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ ਗਿਆ।
ਖੂਨਦਾਨ ਕੈਂਪ ’ਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਕੁਲਦੀਪ ਸਿੰਘ ਭੁੱਲਰ ਅਤੇ ਹੋਰ ਪਤਵੰਤੇ। ਅਜੀਤ ਤਸਵੀਰ
23-10-2026