24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਕੀਤੀ ਮੁਲਾਕਾਤ - ਆਸ਼ੂ ਬੰਗੜ, ਬਲਜੀਤ ਕੌਰ ਬੰਗੜ

ਫ਼ਿਰੋਜ਼ਪੁਰ,23 ਅਕਤੂਬਰ (ਸੁਖਵਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਫ਼ਿਰੋਜ਼ਪੁਰ ਤੇ ਦਿਹਾਤੀ ਦੇ ਮੌਜੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ ਅਤੇ ਭਵਿੱਖ ਵਿਚ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਗੰਭੀਰ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਵਿਚਾਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ, ਦੁਕਾਨਦਾਰ ਭਰਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਦਰਪੇਸ਼ ਹੋਰ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ।

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਨਾਲ ਦਿਹਾਤੀ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਮੁਲਾਕਾਤ ਕਰਦੇ ਹੋਏ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ। ਅਜੀਤ ਤਸਵੀਰ 24-10-2026
ਫ਼ਿਰੋਜ਼ਪੁਰ,23 ਅਕਤੂਬਰ (ਸੁਖਵਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਫ਼ਿਰੋਜ਼ਪੁਰ ਤੇ ਦਿਹਾਤੀ ਦੇ ਮੌਜੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ ਅਤੇ ਭਵਿੱਖ ਵਿਚ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਗੰਭੀਰ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਵਿਚਾਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ, ਦੁਕਾਨਦਾਰ ਭਰਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਦਰਪੇਸ਼ ਹੋਰ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ। ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਤੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਲੋਕ ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜਿਨ੍ਹਾਂ ਦਾ ਹੱਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ਹੀ ਕੀਤਾ ਜਾ ਸਕਦਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਆਵਾਜ਼ ਬਣਨਾ ਤੇ ਉਨ੍ਹਾਂ ਨੂੰ ਇਕ ਸੁਰੱਖਿਅਤ, ਖੁਸ਼ਹਾਲ ਤੇ ਬਿਹਤਰ ਭਵਿੱਖ ਦੇਣਾ ਹੈ। ਉਨ੍ਹਾਂ ਕਿਹਾ ਕਿ 2027 ਵਿਚ ਇਹ ਸੀਟ ਵੱਡੀ ਲੀਡ ’ਤੇ ਜਿੱਤ ਕੇ ਰਾਹੁਲ ਗਾਂਧੀ ਤੇ ਪੰਜਾਬ ਪ੍ਰਧਾਨ ਦੀ ਝੋਲੀ ਪਾਈ ਜਾਵੇਗੀ। ਕਾਂਗਰਸੀ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੂਬਾ ਭਾਜਪਾ ਦੀ ਐਗਜ਼ੀਕਿਊਟਿਵ ਕਮੇਟੀ ’ਚ ਨਾਮਜ਼ਦ ਹੋਏ ਜ਼ਿਲ੍ਹੇ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਵਲ... ਅਗਲੀ ਖ਼ਬਰ ਦੀਵਾਲੀ ਤੇ ਛੱਠ ਪੂਜਾ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸੁਰੱਖਿਆ ਆਪ੍ਰੇਸ਼ਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।