ਸੂਬਾ ਭਾਜਪਾ ਦੀ ਐਗਜ਼ੀਕਿਊਟਿਵ ਕਮੇਟੀ ’ਚ ਨਾਮਜ਼ਦ ਹੋਏ ਜ਼ਿਲ੍ਹੇ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਵਲੋਂ ਵਧਾਈ
ਫ਼ਿਰੋਜ਼ਪੁਰ,23 ਅਕਤੂਬਰ (ਸੁਖਵਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਪੰਜਾਬ ਪ੍ਰਦੇਸ਼ ਭਾਜਪਾ ਦੀ ਐਗਜ਼ੀਕਿਊਟਿਵ ਕਮੇਟੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਨੂੰ ਨਾਮਜ਼ਦ ਕੀਤੇ ਜਾਣ ’ਤੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਨਵ- ਨਿਯੁਕਤ ਮੈਂਬਰਾਂ ਨੂੰ ਵਧਾਈ ਦਿੱਤੀ। ਸਰਬਜੀਤ ਸਿੰਘ ਬਾਠ ਨੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ, ਸਹਿ-ਇੰਚਾਰਜ ਸ੍ਰੀਮਤੀ ਅਲਕਾ ਗੁੱਜਰ , ਸਹਿ-ਇੰਚਾਰਜ ਵਰਿੰਦਰ ਸੱਚਦੇਵਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਸੰਗਠਨ ਮਹਾਮੰਤਰੀ ਮੰਥਰੀ ਨਿਵਾਸਲੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਸੂਬਾ ਪੱਧਰ ’ਤੇ ਜ਼ਿੰਮੇਵਾਰੀ ਸੌਂਪੀ ਹੈ, ਜੋ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜ ਕੇ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ।
ਫ਼ਿਰੋਜ਼ਪੁਰ,23 ਅਕਤੂਬਰ (ਸੁਖਵਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਪੰਜਾਬ ਪ੍ਰਦੇਸ਼ ਭਾਜਪਾ ਦੀ ਐਗਜ਼ੀਕਿਊਟਿਵ ਕਮੇਟੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਨੂੰ ਨਾਮਜ਼ਦ ਕੀਤੇ ਜਾਣ ’ਤੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਨਵ- ਨਿਯੁਕਤ ਮੈਂਬਰਾਂ ਨੂੰ ਵਧਾਈ ਦਿੱਤੀ। ਸਰਬਜੀਤ ਸਿੰਘ ਬਾਠ ਨੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ, ਸਹਿ-ਇੰਚਾਰਜ ਸ੍ਰੀਮਤੀ ਅਲਕਾ ਗੁੱਜਰ , ਸਹਿ-ਇੰਚਾਰਜ ਵਰਿੰਦਰ ਸੱਚਦੇਵਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਸੰਗਠਨ ਮਹਾਮੰਤਰੀ ਮੰਥਰੀ ਨਿਵਾਸਲੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਸੂਬਾ ਪੱਧਰ ’ਤੇ ਜ਼ਿੰਮੇਵਾਰੀ ਸੌਂਪੀ ਹੈ, ਜੋ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜ ਕੇ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਜ਼ਿਲ੍ਹਾ ਪ੍ਰਭਾਰੀ ਜੀਵਨ ਗੁਪਤਾ, ਜ਼ੋਨਲ ਪ੍ਰਭਾਰੀ ਰਾਜੇਸ਼ ਬਾਘਾ, ਜ਼ਿਲ੍ਹਾ ਸਹਿ-ਪ੍ਰਭਾਰੀ ਵਿਜੇ ਸ਼ਰਮਾ ਤੇ ਜ਼ਿਲ੍ਹਾ ਭਾਜਪਾ ਦੀ ਸਮੁੱਚੀ ਟੀਮ ਵਲੋਂ ਪੰਜਾਬ ਪ੍ਰਦੇਸ਼ ਐਗਜ਼ੀਕਿਊਟਿਵ ਕਮੇਟੀ ਵਿਚ ਨਾਮਜ਼ਦ ਹੋਏ ਸਰਦਾਰ ਅਵਤਾਰ ਸਿੰਘ ਜ਼ੀਰਾ, ਸ਼ਮਸ਼ੇਰ ਸਿੰਘ ਕਾਕੜ, ਸੁਰਜੀਤ ਸਿੰਘ ਸਦਰਦੀਨ, ਕ੍ਰਿਸ਼ਨ ਨਰੂਲਾ, ਮਹਿੰਦਰ ਖੋਖਰ ਤੇ ਸੁਸ਼ੀਲ ਗੁਪਤਾ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।