24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫ਼ਿਰੋਜ਼ਪੁਰ-ਆਰਿਫ਼ ਕੇ ਸੜਕ ’ਤੇ ਬਸਤੀ ਆਹਮੇ ਵਾਲੀ ਨੇੜੇ ਨਿਰਮਾਣ ਅਧੀਨ ਪੁਲ ’ਤੇ ਵਾਪਰਿਆ ਹਾਦਸਾ ਖੇਤਾਂ ’ਚ ਡਿੱਗੀ ਕਬੱਡੀ ਖਿਡਾਰੀਆਂ ਦੀ ਕਾਰ, ਤਿੰਨ ਜ਼ਖ਼ਮੀ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ-ਆਰਿਫ਼ ਕੇ ਸੜਕ ’ਤੇ ਬਸਤੀ ਆਹਮੇ ਵਾਲੀ ਨੇੜੇ ਨਿਰਮਾਣ ਅਧੀਨ ਪੁਲ ਕੋਲ ਬੀਤੀ ਦੇਰ ਰਾਤ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਟੁੱਟੀ ਤੇ ਖਸਤਾਹਾਲ ਸੜਕ ’ਤੇ ਬੇਕਾਬੂ ਹੋਈ ਕਾਰ ਸੜਕ ਕਿਨਾਰੇ ਖਤਾਨਾਂ ਵਿਚ ਜਾ ਡਿੱਗੀ ਜਿਸ ਕਾਰਨ ਕਾਰ ਵਿਚ ਸਵਾਰ ਤਿੰਨ ਕਬੱਡੀ ਖਿਡਾਰੀ ਜ਼ਖ਼ਮੀ ਹੋ ਗਏ।

ਹਾਦਸਾਗ੍ਰਸਤ ਕਾਰ ਨੂੰ ਜੇ.ਸੀ.ਬੀ਼ ਦੀ ਸਹਾਇਤਾ ਨਾਲ ਬਾਹਰ ਕੱਢੇ ਜਾਣ ਦੀ ਤਸਵੀਰ। ਤਸਵੀਰ: ਗੁਰਿੰਦਰ ਸਿੰਘ 24-10-2026
ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ-ਆਰਿਫ਼ ਕੇ ਸੜਕ ’ਤੇ ਬਸਤੀ ਆਹਮੇ ਵਾਲੀ ਨੇੜੇ ਨਿਰਮਾਣ ਅਧੀਨ ਪੁਲ ਕੋਲ ਬੀਤੀ ਦੇਰ ਰਾਤ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਟੁੱਟੀ ਤੇ ਖਸਤਾਹਾਲ ਸੜਕ ’ਤੇ ਬੇਕਾਬੂ ਹੋਈ ਕਾਰ ਸੜਕ ਕਿਨਾਰੇ ਖਤਾਨਾਂ ਵਿਚ ਜਾ ਡਿੱਗੀ ਜਿਸ ਕਾਰਨ ਕਾਰ ਵਿਚ ਸਵਾਰ ਤਿੰਨ ਕਬੱਡੀ ਖਿਡਾਰੀ ਜ਼ਖ਼ਮੀ ਹੋ ਗਏ। ਇਹ ਖਿਡਾਰੀ ਫ਼ਾਜ਼ਿਲਕਾ ਵਿਖੇ ਕਬੱਡੀ ਟੂਰਨਾਮੈਂਟ ਖੇਡਣ ਤੋਂ ਬਾਅਦ ਵਾਪਸ ਕਪੂਰਥਲਾ ਜਾ ਰਹੇ ਸਨ। ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਵਾਪਰਿਆ ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਉੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਹ ਅੱਗੇ ਇਲਾਜ ਲਈ ਕਪੂਰਥਲਾ ਚਲੇ ਗਏ। ਜਾਣਕਾਰੀ ਇਲਾਕੇ ਦੇ ਲੋਕਾਂ ਨੂੰ ਸਵੇਰੇ ਮਿਲੀ। ਇਸ ਘਟਨਾ ਨੇ ਇਕ ਵਾਰ ਫਿਰ ਇਸ ਸੜਕ ਦੀ ਖ਼ਸਤਾ ਹਾਲਤ ਤੇ ਨਿਰਮਾਣ ਕਾਰਜ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ-ਆਰਿਫ਼ ਕੇ ਸੜਕ ਦੀ ਹਾਲਤ ਲੰਮੇ ਸਮੇਂ ਤੋਂ ਬੇਹੱਦ ਖ਼ਰਾਬ ਬਣੀ ਹੋਈ ਹੈ ਤੇ ਪਿਛਲੇ ਕਰੀਬ ਚਾਰ ਸਾਲਾਂ ਤੋਂ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਨਹੀਂ ਹੋ ਸਕਿਆ। ਥਾਂ-ਥਾਂ ਟੁੱਟੀ ਸੜਕ, ਡੂੰਘੇ ਟੋਏ ਤੇ ਨਿਰਮਾਣ ਅਧੀਨ ਪੁਲ ਨੇ ਰਾਹਗੀਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਰਸਤੇ ਤੋਂ ਰੋਜ਼ਾਨਾ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਸੜਕ ਹਾਦਸੇ ਨੇ ਖੋਹੀ ਮੁੱਦਕੀ ਦੇ ਦੋ ਘਰਾਂ ਦੀ ਖ਼ੁਸ਼ੀ, ਦੋ ਨੌਜਵਾਨਾਂ ਦੀ ਮੌਤ, ਤੀਜਾ ਗੰਭੀਰ ਜ਼ਖ਼ਮੀ ਕਿਸ਼ਤਾਂ ਉਤਾਰ ਕੇ ਫ਼ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।