25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਫ਼ਿਰੋਜ਼ਪੁਰ ਪੁਲਿਸ ਨੇ ਕਾਸੋ ਆਪ੍ਰੇਸ਼ਨ ਤਹਿਤ ਜ਼ਿਲ੍ਹੇ ਭਰ ’ਚ ਚਲਾਈ ਤਲਾਸ਼ੀ ਮੁਹਿੰਮ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਬਾਜੀਦਪੁਰ ਵਿਖੇ ਖ਼ੁਦ ਸੰਭਾਲੀ ਕਮਾਨ

ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਸ ਕਾਰਵਾਈ ਤਹਿਤ ਪੁਲਿਸ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰਕੇ ਨਸ਼ਾ ਤਸਕਰਾਂ, ਸਪਲਾਇਰਾਂ, ਭਗੌੜੇ ਮੁਲਜ਼ਮਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਜਾਂਚ ਕੀਤੀ ਗਈ।

ਕਾਸੋ ਆਪ੍ਰੇਸ਼ਨ ਦੌਰਾਨ ਇਕ ਸ਼ੱਕੀ ਵਿਅਕਤੀ ਦੇ ਘਰ ਦੀ ਤਲਾਸ਼ੀ ਲੈਂਦੇ ਪੁਲਿਸ ਮੁਲਾਜ਼ਮ। (ਹੇਠਾਂ) ਪਿੰਡ ਬਾਜ਼ੀਦਪੁਰ ਵਿਖੇ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ। 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਸ ਕਾਰਵਾਈ ਤਹਿਤ ਪੁਲਿਸ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰਕੇ ਨਸ਼ਾ ਤਸਕਰਾਂ, ਸਪਲਾਇਰਾਂ, ਭਗੌੜੇ ਮੁਲਜ਼ਮਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪਿੰਡ ਬਾਜ਼ੀਦਪੁਰ ਵਿਖੇ ਖ਼ੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਹੋਰ ਨਿਰਧਾਰਿਤ ਸੰਵੇਦਨਸ਼ੀਲ ਇਲਾਕਿਆਂ ਵਿਚ ਸਬੰਧਿਤ ਗਜ਼ਟਿਡ ਪੁਲਿਸ ਅਧਿਕਾਰੀਆਂ ਅਤੇ ਉਪ-ਮੰਡਲ ਪੁਲਿਸ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਇਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਦੀਆਂ ਟੀਮਾਂ ਵਲੋਂ ਫ਼ਿਰੋਜ਼ਪੁਰ ਸ਼ਹਿਰੀ, ਗੁਰੂਹਰਸਹਾਏ, ਫ਼ਿਰੋਜ਼ਪੁਰ ਦਿਹਾਤੀ ਅਤੇ ਜ਼ੀਰਾ ਪੁਲਿਸ ਮੰਡਲਾਂ ਦੇ ਨਿਰਧਾਰਿਤ ਇਲਾਕਿਆਂ ਵਿਚ ਘੇਰਾਬੰਦੀ ਕਰਕੇ ਜਾਂਚ ਕੀਤੀ ਗਈ। ਇਸ ਦੌਰਾਨ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਸੂਚੀਬੱਧ ਮੁਲਜ਼ਮਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਸਥਾਨਕ ਨਸ਼ਾ ਸਪਲਾਈ ਨੈੱਟਵਰਕ ਨੂੰ ਤੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਲੋੜੀਂਦੇ ਮੁਲਜ਼ਮਾਂ, ਭਗੌੜੇ ਐਲਾਨੇ ਵਿਅਕਤੀਆਂ, ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿਚ ਪੇਸ਼ ਨਾ ਹੋਣ ਵਾਲੇ ਮੁਲਜ਼ਮਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਲਈ ਵੀ ਕਾਰਵਾਈ ਕੀਤੀ ਗਈ। ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਕਾਰਵਾਈ ਜਾਰੀ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਨਸ਼ਿਆਂ ਤੋਂ ਛੁਟਕਾਰਾ ਪਾਉਣ ਅਤੇ ਮੁੜ ਵਸੇਬੇ ਦੀ ਇੱਛਾ ਰੱਖਣ ਵਾਲੇ ਵਿਅਕਤੀਆਂ ਨੂੰ ਲੋੜੀਂਦਾ ਸਹਿਯੋਗ ਦੇਣ ਦੀ ਵਚਨਬੱਧਤਾ ਵੀ ਦੁਹਰਾਈ।
ਪਿਛਲੀ ਖ਼ਬਰ ਬੇ-ਮੌਸਮੇ ਮੀਂਹ ਨੇ ਖੋਲ੍ਹੀ ਸਰਕਾਰੀ ਖਰੀਦ ਪ੍ਰਬੰਧਾਂ ਦੀ ਪੋਲ, ਮੰਡੀਆਂ ’ਚ ਕਰੋੜਾਂ ਦਾ ਝੋਨਾ ਭਿੱਜਿਆ ਖੇਤਾਂ ਵਿਚ ਪਾਣੀ... ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।