24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੰਗਾਂ ਨਾ ਮੰਨੇ ਜਾਣ ’ਤੇ ਠੇਕਾ ਮੁਲਾਜ਼ਮਾਂ ’ਚ ਭਾਰੀ ਰੋਸ

ਫ਼ਿਰੋਜ਼ਪੁਰ,24 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਹੋਣ ਤੇ ਸਰਕਾਰ ਅਤੇ ਵਿਭਾਗ ਦੀਆਂ ਨੀਤੀਆਂ ਵਿਰੁੱਧ ਭਾਰੀ ਰੋਸ ਪ੍ਰਗਟ ਕੀਤਾ ਗਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 1 ਨਵੰਬਰ ਤੋਂ ਰਿਪੋਰਟਾਂ ਦੇਣੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਤੇ 3 ਨਵੰਬਰ ਨੂੰ ਪੂਰੇ ਪੰਜਾਬ ਵਿਚ ਕੰਮਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਅਜੀਤ ਡੈਸਕ 25-10-2026
ਫ਼ਿਰੋਜ਼ਪੁਰ,24 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਹੋਣ ਤੇ ਸਰਕਾਰ ਅਤੇ ਵਿਭਾਗ ਦੀਆਂ ਨੀਤੀਆਂ ਵਿਰੁੱਧ ਭਾਰੀ ਰੋਸ ਪ੍ਰਗਟ ਕੀਤਾ ਗਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 1 ਨਵੰਬਰ ਤੋਂ ਰਿਪੋਰਟਾਂ ਦੇਣੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਤੇ 3 ਨਵੰਬਰ ਨੂੰ ਪੂਰੇ ਪੰਜਾਬ ਵਿਚ ਕੰਮਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ ਵਿਚ ਤਾਇਨਾਤ ਮੁਲਾਜ਼ਮਾਂ ਨੇ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਵਾਰ-ਵਾਰ ਮੰਗ ਪੱਤਰ ਦੇਣ ਤੇ ਅਧਿਕਾਰੀਆਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਸ ਮੌਕੇ ਆਈ.ਸੀ.ਟੀ.ਸੀ. ਕੇਂਦਰਾਂ ਦੀਆਂ ਕਾਊਂਸਲਰਾਂ ਮੋਨਿਕਾ ਰਾਣੀ, ਸ਼ੈਲੀ ਤੇ ਪ੍ਰਵੀਨ ਕੁਮਾਰੀ, ਲੈਬ ਟੈਕਨੀਸ਼ੀਅਨ ਅਮਨਦੀਪ, ਏ.ਆਰ.ਟੀ. ਸੈਂਟਰ ਦੇ ਮੁਲਾਜ਼ਮ ਅਮਨ ਕੁਮਾਰ, ਅਮਨ ਸ਼ਰਮਾ, ਪੁਨੀਤਾ ਤੇ ਮਨਪ੍ਰੀਤ, ਓ.ਐੱਸ.ਟੀ. ਸੈਂਟਰ ਦੀਆਂ ਰਜਨੀ ਤੇ ਸੀਮਾ ਰਿੰਕੂ ਰਾਣੀ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਮੁਲਾਜ਼ਮਾਂ ਨੇ ਸਰਕਾਰ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਐਲਾਨੇ ਸੰਘਰਸ਼ ਨੂੰ ਲਾਗੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੀ ਹਾਊਸਿੰਗ ਬੋਰਡ ਕਾਲੋਨੀ ’ਚ ਨਾਜਾਇਜ਼ ਕਬਜ਼ਿਆਂ ਤੇ ਖੰਡਰ ਮਕਾਨਾਂ ਕਾਰਨ ਲੋਕ ਪ੍ਰੇਸ਼ਾਨ ਵੈਲਫੇਅਰ ਸੁਸਾਇਟੀ ਵਲ... ਅਗਲੀ ਖ਼ਬਰ ਬਾਬਿਆਂ ਦੇ ਮੇਲੇ ਨੂੰ ਲੈ ਕੇ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।