24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਫ਼ਿਰੋਜ਼ਪੁਰ ਦੀ ਹਾਊਸਿੰਗ ਬੋਰਡ ਕਾਲੋਨੀ ’ਚ ਨਾਜਾਇਜ਼ ਕਬਜ਼ਿਆਂ ਤੇ ਖੰਡਰ ਮਕਾਨਾਂ ਕਾਰਨ ਲੋਕ ਪ੍ਰੇਸ਼ਾਨ ਵੈਲਫੇਅਰ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ

ਫ਼ਿਰੋਜ਼ਪੁਰ, 24 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਕਿਸੇ ਸਮੇਂ ਵੱਡੇ-ਵੱਡੇ ਅਧਿਕਾਰੀਆਂ ਦੀ ਰਿਹਾਇਸ਼ ਹੋਣ ਕਰਕੇ ਨਾਮੀ ਏਰੀਏ ਵਜੋਂ ਜਾਣੀ ਜਾਂਦੀ ਸੀ, ਇਸਦੇ ਨਾਲ ਕਈ ਮੱਧ ਵਰਗੀ ਸਰਕਾਰੀ ਮੁਲਾਜ਼ਮਾਂ ਨੇ ਆਪਣੇ ਪਰਿਵਾਰ ਨਾਲ ਇੱਥੇ ਰੈਣ ਬਸੇਰਾ ਬਣਾਉਣ ਪਿੱਛੋਂ ਆਪਣੇ ਮਕਾਨ ਤੇ ਕੋਠੀਆਂ ਦਾ ਨਿਰਮਾਣ ਕਰ ਲਿਆ ਪਰ ਹੁਣ ਹਾਊਸਿੰਗ ਬੋਰਡ ਕਾਲੋਨੀ ’ਚ ਨਾਜਾਇਜ਼ ਕਬਜ਼ਿਆਂ ਤੇ ਖੰਡਰ ਮਕਾਨਾਂ ਕਾਰਨ ਲੋਕਾਂ ਦੀ ਵੱਧ ਰਹੀਆਂ ਪ੍ਰੇਸ਼ਾਨੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲੋਨੀ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਲਾਕੇ ਵਿਚ ਪੈਦਾ ਹੋ ਰਹੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ।

ਅਜੀਤ ਡੈਸਕ 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਕਿਸੇ ਸਮੇਂ ਵੱਡੇ-ਵੱਡੇ ਅਧਿਕਾਰੀਆਂ ਦੀ ਰਿਹਾਇਸ਼ ਹੋਣ ਕਰਕੇ ਨਾਮੀ ਏਰੀਏ ਵਜੋਂ ਜਾਣੀ ਜਾਂਦੀ ਸੀ, ਇਸਦੇ ਨਾਲ ਕਈ ਮੱਧ ਵਰਗੀ ਸਰਕਾਰੀ ਮੁਲਾਜ਼ਮਾਂ ਨੇ ਆਪਣੇ ਪਰਿਵਾਰ ਨਾਲ ਇੱਥੇ ਰੈਣ ਬਸੇਰਾ ਬਣਾਉਣ ਪਿੱਛੋਂ ਆਪਣੇ ਮਕਾਨ ਤੇ ਕੋਠੀਆਂ ਦਾ ਨਿਰਮਾਣ ਕਰ ਲਿਆ ਪਰ ਹੁਣ ਹਾਊਸਿੰਗ ਬੋਰਡ ਕਾਲੋਨੀ ’ਚ ਨਾਜਾਇਜ਼ ਕਬਜ਼ਿਆਂ ਤੇ ਖੰਡਰ ਮਕਾਨਾਂ ਕਾਰਨ ਲੋਕਾਂ ਦੀ ਵੱਧ ਰਹੀਆਂ ਪ੍ਰੇਸ਼ਾਨੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲੋਨੀ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਲਾਕੇ ਵਿਚ ਪੈਦਾ ਹੋ ਰਹੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਲੋਕਾਂ ਦਾ ਦੋਸ਼ ਹੈ ਕਿ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ੇ ਤੇ ਉਸਾਰੀਆਂ ਲਗਾਤਾਰ ਵੱਧ ਰਹੀਆਂ ਹਨ ਪਰ ਇਨ੍ਹਾਂ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਵੈੱਲਫੇਅਰ ਸੋਸਾਇਟੀ ਵਲੋਂ ਦਿੱਤੇ ਗਏ ਮੰਗ ਪੱਤਰ ਅਨੁਸਾਰ ਕਾਲੋਨੀ ਵਿਚ ਸਥਿਤ ਸਰਕਾਰੀ ਕੁਆਰਟਰਾਂ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਸੋਸਾਇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਥਾਵਾਂ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਹੋਣ ਦੀਆਂ ਸ਼ਿਕਾਇਤਾਂ ਹਨ ਜਿਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਕਾਲੋਨੀ ਵਾਸੀਆਂ ਨੇ ਇਕ ਹੋਰ ਗੰਭੀਰ ਮਸਲਾ ਉਠਾਉਂਦਿਆਂ ਦੱਸਿਆ ਕਿ ਕੁਝ ਕੁਆਰਟਰ ਰੇਲਵੇ ਦੀ ਹੱਦ ਅੰਦਰ ਆਉਂਦੇ ਹਨ ਤੇ ਇਨ੍ਹਾਂ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਬੁਨਿਆਦਾਂ ਤੱਕ ਨੁਕਸਾਨੀਆਂ ਜਾ ਚੁੱਕੀਆਂ ਹਨ ਤੇ ਖੰਡਰਾਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਖੰਡਰ ਮਕਾਨ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਇਕੱਠੇ ਹੋਣ ਦਾ ਟਿਕਾਣਾ ਬਣੇ ਹੋਏ ਹਨ ਤੇ ਇੱਥੇ ਦਿਨ-ਦਿਹਾੜੇ ਨਸ਼ਾ ਕਰਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ। ਵਸਨੀਕਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਜੇਕਰ ਇਨ੍ਹਾਂ ਖਸਤਾ ਹਾਲਤ ਇਮਾਰਤਾਂ ਵੱਲ ਸਮਾਂ ਰਹਿੰਦਿਆਂ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਵੀ ਇਮਾਰਤ ਕਿਸੇ ਸਮੇਂ ਡਿੱਗ ਸਕਦੀ ਹੈ। ਕਾਲੋਨੀ ਵਾਸੀਆਂ ਨੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ, ਸਰਕਾਰੀ ਕੁਆਰਟਰਾਂ ’ਤੇ ਹੋਏ ਕਥਿਤ ਨਾਜਾਇਜ਼ ਕਬਜ਼ੇ ਹਟਾਏ ਜਾਣ ਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਓ.ਬੀ.ਸੀ ਸਮਾਜ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਾਂਗਾ - ਟਿੱਬੀ ਅਗਲੀ ਖ਼ਬਰ ਮੰਗਾਂ ਨਾ ਮੰਨੇ ਜਾਣ ’ਤੇ ਠੇਕਾ ਮੁਲਾਜ਼ਮਾਂ ’ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।