25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਨੂੰ- ਜਿੰਦੂ ਹੀਰਾ ਸਿੰਘ ਗਾਬੜੀਆ ਕਰਨਗੇ ਸ਼ਿਰਕਤ

ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ. ਸੀ.

ਜੋਗਿੰਦਰ ਸਿੰਘ ਜਿੰਦੂ 25-10-2026
ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਗੋਲਡਨ ਪੈਲੇਸ, ਪਿੰਡ ਕੁੱਲਗੜ੍ਹੀ ਵਿਖੇ ਹੋਵੇਗੀ। ਮੀਟਿੰਗ ਵਿਚ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਾਰਟੀ ਦੇ ਬੀ.ਸੀ. ਵਿੰਗ ਦੀਆਂ ਸਰਗਰਮੀਆਂ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ- ਜਸਵੰਤ ਸਿੰਘ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਸਟੇਟ ਐਵਾਰਡੀ ਇੰਦਰ ਸਿੰਘ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।