25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ- ਜਸਵੰਤ ਸਿੰਘ

ਮੱਖੂ,24 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਬਹਿਰਾਮ ਕੇ) ਦੀ ਇਕ ਅਹਿਮ ਮੀਟਿੰਗ ਜਸਵੰਤ ਖੇਤੀ ਸਟੋਰ ਮੱਖੂ ਵਿਖੇ ਜਸਵੰਤ ਸਿੰਘ ਗੱਟਾ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕਿਸਾਨੀ ਮਸਲਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਜਸਵੰਤ ਸਿੰਘ ਗੱਟਾ ਸੂਬਾ ਜਨਰਲ ਸਕੱਤਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ. ਏ.

ਅਜੀਤ ਡੈਸਕ 25-10-2026
ਮੱਖੂ,24 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਬਹਿਰਾਮ ਕੇ) ਦੀ ਇਕ ਅਹਿਮ ਮੀਟਿੰਗ ਜਸਵੰਤ ਖੇਤੀ ਸਟੋਰ ਮੱਖੂ ਵਿਖੇ ਜਸਵੰਤ ਸਿੰਘ ਗੱਟਾ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕਿਸਾਨੀ ਮਸਲਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਜਸਵੰਤ ਸਿੰਘ ਗੱਟਾ ਸੂਬਾ ਜਨਰਲ ਸਕੱਤਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਅਹਿਮ ਲੋੜ ਪੈਂਦੀ ਹੈ ਪਰ ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿਚ ਬੇਚੈਨੀ ਹੋ ਗਈ ਹੈ ਕਿਉਂਕਿ ਜਦ ਵੀ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਲੋੜ ਪੈਂਦੀ ਹੈ ਤਾਂ ਹਮੇਸ਼ਾ ਖਾਦ ਕਿਸਾਨਾਂ ਨੂੰ ਬਲੈਕ ਵਿਚ ਹੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਦਾ ਅਹਿਮ ਕਾਰਨ ਖਾਦ ਡਿਸਟਰੀਬਿਊਟਰਾਂ ਕੋਲ ਤਾਂ ਪਹੁੰਚ ਜਾਂਦੀ ਹੈ ਪਰ ਡੀਲਰਾਂ ਦੇ ਕੋਲ ਨਹੀਂ ਪਹੁੰਚਦੀ ਜਿਸ ਕਾਰਨ ਕਿਸਾਨਾਂ ਨੂੰ ਸਹੀ ਸਮੇਂ ਖਾਦ ਨਾ ਮਿਲਣ ਕਾਰਨ ਅਕਸਰ ਕਣਕ ਦੀ ਬਿਜਾਈ ਲੇਟ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਤੋਂ ਮੰਗ ਕਰਦੇ ਹਾਂ ਕਿ ਕਿਸਾਨਾਂ ਨੂੰ ਹਮੇਸ਼ਾ ਸਹੀ ਸਮੇਂ ’ਤੇ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸਾਨ ਵਾਧੂ ਦੀ ਖੱਜਲ ਖ਼ਰਾਬੀ ਤੋਂ ਬਚ ਸਕੇ। ਇਸ ਮੌਕੇ ਜਸਵੰਤ ਸਿੰਘ ਗੱਟਾ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ (ਬਹਿਰਾਮ ਕੇ), ਸਾਬਕਾ ਸਰਪੰਚ ਲਖਰੂਪ ਸਿੰਘ ਮਲੰਗ ਸ਼ਾਹ ਵਾਲਾ, ਧਰਮ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਜੋਗਾ ਸਿੰਘ ਬੂਹ, ਰਾਜ ਸਿੰਘ, ਹਰਿਮੰਦਰ ਸਿੰਘ ਸੰਘੇੜਾ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਨੈਸ਼ਨਲ ਵਲੰਟੀਅਰ ਬਲੱਡ ਡੋਨੇਸ਼ਨ ਦਿਵਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਸਨਮਾਨਿਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਨੂੰ- ਜਿੰਦੂ ਹੀਰਾ ਸਿੰਘ ਗਾਬੜੀਆ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।