24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਵੇਵਜ਼-26’ ਧੂਮਧਾਮ ਨਾਲ ਕਰਵਾਇਆ

ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਡੀ. ਸੀ.

ਵਿਦਿਆਰਥੀਆਂ ਨਾਲ ਸਮੂਹਿਕ ਤਸਵੀਰ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੀ.ਈ.ਓ. ਡਾ. ਅਨਿਰੁਧ ਗੁਪਤਾ ਅਤੇ ਹੋਰ ਪਤਵੰਤੇ। ਅਜੀਤ ਤਸਵੀਰ 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਡੀ.ਸੀ.ਐਮ. ਗਰੁੱਪ ਨੇ ਸਾਲ 1946 ਵਿਚ ਐਮ.ਆਰ. ਦਾਸ ਦੀ ਅਗਵਾਈ ਹੇਠ ਸੰਸਥਾ ਦੀ ਸਥਾਪਨਾ ਕਰਕੇ ਫ਼ਿਰੋਜ਼ਪੁਰ ਨੂੰ ਸਿੱਖਿਆ ਦਾ ਅਨਮੋਲ ਤੋਹਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲ ਪੱਧਰ ’ਤੇ ਉੱਦਮਤਾ ਦੀ ਸਿੱਖਿਆ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ ਹੈ, ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਏਗਾ। ਸਪੀਕਰ ਸੰਧਵਾਂ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ‘ਵੇਵਜ਼-26’ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ‘4.ਸੀ.ਐੱਸ ਐਂਡ ਬਿਯੌਂਡ’ ਵਿਸ਼ੇ ’ਤੇ ਆਧਾਰਿਤ ਇਸ ਸਮਾਗਮ ਵਿਚ ਹਜ਼ਾਰਾਂ ਵਿਦਿਆਰਥੀਆਂ, ਮਾਪਿਆਂ ਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਤੇ ਸਿਰਜਣਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਡੀ.ਸੀ.ਐਮ. ਗਰੁੱਪ ਦੇ ਸੀ.ਈ.ਓ. ਡਾ. ਅਨਿਰੁੱਧ ਗੁਪਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ 30 ਅਕਤੂਬਰ, 1964 ਨੂੰ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਆਏ ਸਨ ਅਤੇ ਇਸ ਦਾ ਜ਼ਿਕਰ ਅੱਜ ਵੀ ਸਕੂਲ ਦੀ ਵਿਜ਼ਟਰ ਬੁੱਕ ਵਿਚ ਦਰਜ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਫੌਜਾ ਸਿੰਘ ਸਰਾਰੀ ਸਮੇਤ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਐੱਨ.ਸੀ.ਸੀ. ਕੈਡਿਟਾਂ ਨੇ ਸਪੀਕਰ ਨੂੰ ਗਾਰਡ ਆਫ਼ ਆਨਰ ਦਿੱਤਾ। ਸਕੂਲ ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ‘ਸ਼ਾਈਨਿੰਗ ਸਟਾਰ’ ਤੇ ‘ਵਿਜ਼ਕਿਡ’ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ‘ਵਿਰਸਾ-ਏ-ਪੰਜਾਬ’ ਵਿਸ਼ੇ ਤਹਿਤ ਵਿਦਿਆਰਥੀਆਂ ਨੇ ਸ਼ਾਨਦਾਰ ਭੰਗੜਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਮੁੱਖ ਅਧਿਆਪਕਾ ਰਾਬੀਆ ਬਜਾਜ ਨੇ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਸਿੱਖਿਆ ਸੰਸਥਾ ਦੇ ਨੁਮਾਇੰਦਿਆਂ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤਾਂ ਦਾ ਤਾਂਤਾ ਲੱਗਿਆ ਅਗਲੀ ਖ਼ਬਰ ਨੈਸ਼ਨਲ ਵਲੰਟੀਅਰ ਬਲੱਡ ਡੋਨੇਸ਼ਨ ਦਿਵਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।