ਮੱਖੂ ਦੀਆਂ ਬੇਕਰੀਆਂ ਤੇ ਮਠਿਆਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕੀਤੇ ਜਾਣ- ਪੀਰ ਮੁਹੰਮਦ, ਤਲਵੰਡੀ
ਮੱਖੂ, 24 ਅਕਤੂਬਰ (ਵਰਿੰਦਰ ਮਨਚੰਦਾ)- ਮੱਖੂ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਪਿਛਲੇ ਦਿਨਾਂ ਦੌਰਾਨ ਬੇਕਰੀਆਂ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕਰਨ ਦੀ ਮੰਗ ਉੱਠੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਸੀਨੀਅਰ ਸੂਬਾਈ ਆਗੂ ਪ੍ਰਗਟ ਸਿੰਘ ਤਲਵੰਡੀ, ਗੁਰਦੀਪ ਸਿੰਘ ਛੀਆਂਪਾੜੀ, ਬਲਬੀਰ ਸਿੰਘ ਔਜਲਾ, ਗੁਰਦੇਵ ਸਿੰਘ ਤਲਵੰਡੀ, ਬਲਵਿੰਦਰ ਸਿੰਘ ਮਰਾੜ ਅਤੇ ਗੁਰਦੇਵ ਸਿੰਘ ਖ਼ਜ਼ਾਨਚੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਕਥਿਤ ਤੌਰ ’ਤੇ ਨਾ-ਖਾਣਯੋਗ ਮਠਿਆਈ ਤੇ ਖੋਆ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਸੀ ਪਰ ਸੈਂਪਲਾਂ ਦੀਆਂ ਰਿਪੋਰਟਾਂ ਤੇ ਅਗਲੀ ਕਾਰਵਾਈ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਗ
ਗੱਲਬਾਤ ਕਰਨ ਸਮੇਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਸੀਨੀਅਰ ਸੂਬਾਈ ਆਗੂ ਪ੍ਰਗਟ ਸਿੰਘ ਤਲਵੰਡੀ ਤੇ ਹੋਰ ਕਿਸਾਨ ਆਗੂ। ਅਜੀਤ ਤਸਵੀਰ
25-10-2026
ਮੱਖੂ, 24 ਅਕਤੂਬਰ (ਵਰਿੰਦਰ ਮਨਚੰਦਾ)- ਮੱਖੂ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਪਿਛਲੇ ਦਿਨਾਂ ਦੌਰਾਨ ਬੇਕਰੀਆਂ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ ਮਗਰੋਂ ਕਾਰਵਾਈ ਦੇ ਨਤੀਜੇ ਜਨਤਕ ਕਰਨ ਦੀ ਮੰਗ ਉੱਠੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਸੀਨੀਅਰ ਸੂਬਾਈ ਆਗੂ ਪ੍ਰਗਟ ਸਿੰਘ ਤਲਵੰਡੀ, ਗੁਰਦੀਪ ਸਿੰਘ ਛੀਆਂਪਾੜੀ, ਬਲਬੀਰ ਸਿੰਘ ਔਜਲਾ, ਗੁਰਦੇਵ ਸਿੰਘ ਤਲਵੰਡੀ, ਬਲਵਿੰਦਰ ਸਿੰਘ ਮਰਾੜ ਅਤੇ ਗੁਰਦੇਵ ਸਿੰਘ ਖ਼ਜ਼ਾਨਚੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਕਥਿਤ ਤੌਰ ’ਤੇ ਨਾ-ਖਾਣਯੋਗ ਮਠਿਆਈ ਤੇ ਖੋਆ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਸੀ ਪਰ ਸੈਂਪਲਾਂ ਦੀਆਂ ਰਿਪੋਰਟਾਂ ਤੇ ਅਗਲੀ ਕਾਰਵਾਈ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਆਗੂਆਂ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਲਏ ਗਏ ਸੈਂਪਲਾਂ ਦੀਆਂ ਰਿਪੋਰਟਾਂ ਜਨਤਕ ਕੀਤੀਆਂ ਜਾਣ ਤੇ ਫ਼ੇਲ੍ਹ ਹੋਏ ਸੈਂਪਲਾਂ ਨਾਲ ਸਬੰਧਿਤ ਦੁਕਾਨਾਂ ਬਾਰੇ ਨਿਯਮਾਂ ਅਨੁਸਾਰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਖਪਤਕਾਰਾਂ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਮਠਿਆਈ, ਪਨੀਰ ਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਕਿਸਾਨ ਆਗੂਆਂ ਨੇ ਫੂਡ ਸੇਫ਼ਟੀ ਵਿਭਾਗ ਤੋਂ ਮੰਗ ਕੀਤੀ ਕਿ ਛਾਪੇਮਾਰੀ ਤੋਂ ਬਾਅਦ ਵੀ ਦੁਕਾਨਾਂ ਦੀ ਲਗਾਤਾਰ ਜਾਂਚ ਕੀਤੀ ਜਾਵੇ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਰਵਾਈ ਸਿਰਫ਼ ਛਾਪੇਮਾਰੀ ਤੱਕ ਸੀਮਤ ਨਾ ਰਹੇ, ਸਗੋਂ ਖਾਧ ਪਦਾਰਥਾਂ ਦੀ ਸੁਰੱਖਿਆ ਤੇ ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।