ਸਫ਼ਾਈ ਸੇਵਕ ਯੂਨੀਅਨ ਮੁੱਦਕੀ ਨੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ।
ਅਜੀਤ ਡੈਸਕ
27-10-2026