27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਾਸ਼ਾ ਵਿਭਾਗ ਨੇ ਕਰਵਾਏ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ

ਫ਼ਿਰੋਜ਼ਪੁਰ, 26 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬੀ ਭਾਸ਼ਾ, ਸਾਹਿੱਤ ਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਤੇ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਤੇ ਕਲਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਸਾਹਿੱਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਪੰਜਾਬ ਸਰਕਾਰ ਦੀ ਰਹਿਨੁਮਾਈ ਤੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.

ਜੇਤੂ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਤੇ ਪ੍ਰਬੰਧਕਾਂ ਨਾਲ। 27-10-2026
ਫ਼ਿਰੋਜ਼ਪੁਰ, 26 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬੀ ਭਾਸ਼ਾ, ਸਾਹਿੱਤ ਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਤੇ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਤੇ ਕਲਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਸਾਹਿੱਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਪੰਜਾਬ ਸਰਕਾਰ ਦੀ ਰਹਿਨੁਮਾਈ ਤੇ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਅਰਧ-ਸਰਕਾਰੀ ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਾਹਿੱਤ ਸਿਰਜਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਮੌਕੇ ’ਤੇ ਦਿੱਤੇ ਵਿਸ਼ਿਆਂ ’ਤੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਕਵਿਤਾ ਸਿਰਜਣ ਲਈ ‘ਰੁੱਖ’, ਕਹਾਣੀ ਲਈ ‘ਸਭਿਆਚਾਰ ਤੇ ਰਿਸ਼ਤੇ’ ਅਤੇ ਲੇਖ ਲਈ ‘ਨਸ਼ਾ’ ਵਿਸ਼ਾ ਦਿੱਤਾ ਗਿਆ। ਕਵਿਤਾ ਮੁਕਾਬਲੇ ਵਿਚ ਗੁਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਨੇ ਪਹਿਲਾ, ਮੁਸਕਾਨਦੀਪ ਕੌਰ ਸਰਕਾਰੀ ਹਾਈ ਸਕੂਲ ਗੁੱਦੜਪੰਜ ਗਰਾਈਂ ਨੇ ਦੂਜਾ ਤੇ ਨਵਦੀਪ ਕੌਰ ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ ਨੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਲੇਖਣ ਵਿਚ ਗੁਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਪਹਿਲੇ, ਨਵਨੀਤ ਕੌਰ ਤੇ ਹਰਪ੍ਰੀਤ ਕੌਰ ਦੋਵੇਂ ਸਰਕਾਰੀ ਹਾਈ ਸਕੂਲ ਵਾੜਾ ਭਾਈ ਕਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ’ਤੇ ਰਹੀਆਂ। ਸ਼ਗੁਨ, ਮੁਸਕਾਨ ਅਤੇ ਰਾਜਵਿੰਦਰ ਕੌਰ ਨੂੰ ਹੌਸਲਾ ਵਧਾਊ ਸਨਮਾਨ ਵਜੋਂ ਪੁਸਤਕਾਂ ਭੇਟ ਕੀਤੀਆਂ ਗਈਆਂ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ.ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਸਾਹਿੱਤ ਮਨੁੱਖੀ ਸ਼ਖ਼ਸੀਅਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਤੇ ਵਿਚਾਰਾਂ ਦੇ ਪ੍ਰਗਟਾਵੇ ਲਈ ਮੰਚ ਪ੍ਰਦਾਨ ਕਰਦੇ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸਾਹਿਤਕ ਸਰਗਰਮੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਦਾ ਨਿਰੀਖਣ ਆਲੋਚਕ, ਅਨੁਵਾਦਕ ਅਤੇ ਕਵੀ ਸੁਖਜਿੰਦਰ, ਉੱਘੇ ਗ਼ਜ਼ਲਗੋ ਪ੍ਰੀਤ ਜੱਗੀ ਅਤੇ ਨਾਟ ਆਲੋਚਕ ਡਾ.ਸੁਰਿੰਦਰ ਕੰਬੋਜ਼ ਨੇ ਕੀਤਾ। ਮੰਚ ਸੰਚਾਲਨ ਪੰਜਾਬੀ ਅਧਿਆਪਕ ਤੇ ਕਲਾਕਾਰ ਅਵਤਾਰ ਸਿੰਘ ਪੁਰੀ ਨੇ ਕੀਤਾ।
ਪਿਛਲੀ ਖ਼ਬਰ ਪਿੰਡ ਰੱਜੀ ਵਾਲਾ ਦੇ ਸਰਪੰਚ ਦੀ ਅਗਵਾਈ ’ਚ ਹੋਈ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।