28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਤਤਕਾਲ ਟਿਕਟਾਂ ਦੀ ਵਿਵਸਥਾ ਖ਼ਤਮ ਕਰਨ ਅਤੇ ਵਾਪਸੀ ਲਈ ਪੱਕੀਆਂ ਟਿਕਟਾਂ ਯਕੀਨੀ ਬਣਾਉਣ ਦੀ ਕੀਤੀ ਮੰਗ

ਫ਼ਿਰੋਜ਼ਪੁਰ,27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਮੰਤਰੀ ਤੋਂ ਮੰਗ ਕੀਤੀ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਪੰਜਾਬ ਵਾਪਸ ਆਉਣ ਵਾਲੀਆਂ ਸੰਗਤਾਂ ਲਈ ਰੇਲ ਗੱਡੀਆਂ ਵਿਚ ਵਿਸ਼ੇਸ਼ ਸੀਟ ਕੋਟਾ ਰੱਖਿਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਵਾਪਸੀ ਸਮੇਂ ਟਿਕਟਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜਥੇਦਾਰ ਬਘੌਰਾ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀਆਂ ਹਨ, ਪਰ ਵਾਪਸੀ ਸਮੇਂ ਕਈ ਵਾਰ ਟਿਕਟਾਂ ਦੀ ਵੇਟਿੰਗ ਲਿਸਟ ਲੰਮੀ ਹੋਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

ਜਥੇਦਾਰ ਸੁਖਜੀਤ ਸਿੰਘ ਬਘੌਰਾ। ਅਜੀਤ ਤਸਵੀਰ 28-10-2026
ਫ਼ਿਰੋਜ਼ਪੁਰ,27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਮੰਤਰੀ ਤੋਂ ਮੰਗ ਕੀਤੀ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਪੰਜਾਬ ਵਾਪਸ ਆਉਣ ਵਾਲੀਆਂ ਸੰਗਤਾਂ ਲਈ ਰੇਲ ਗੱਡੀਆਂ ਵਿਚ ਵਿਸ਼ੇਸ਼ ਸੀਟ ਕੋਟਾ ਰੱਖਿਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਵਾਪਸੀ ਸਮੇਂ ਟਿਕਟਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜਥੇਦਾਰ ਬਘੌਰਾ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀਆਂ ਹਨ, ਪਰ ਵਾਪਸੀ ਸਮੇਂ ਕਈ ਵਾਰ ਟਿਕਟਾਂ ਦੀ ਵੇਟਿੰਗ ਲਿਸਟ ਲੰਮੀ ਹੋਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਅਨੁਸਾਰ ਨਾਂਦੇੜ ਤੋਂ ਚੱਲਣ ਵਾਲੀਆਂ ਰੇਲ ਗੱਡੀਆਂ ਵਿਚ ਸਥਾਨਕ ਯਾਤਰੀਆਂ ਦੀ ਗਿਣਤੀ ਵਧੇਰੇ ਹੋਣ ਕਾਰਨ ਦੂਰ-ਦੁਰਾਡੇ, ਖ਼ਾਸ ਕਰਕੇ ਪੰਜਾਬ ਜਾਣ ਵਾਲੇ ਸ਼ਰਧਾਲੂਆਂ ਨੂੰ ਪੁਸ਼ਟੀ ਵਾਲੀ ਟਿਕਟ ਲੈਣ ਵਿਚ ਦਿੱਕਤ ਆਉਂਦੀ ਹੈ। ਉਨ੍ਹਾਂ ਰੇਲਵੇ ਵਿਭਾਗ ਤੋਂ ਮੰਗ ਕੀਤੀ ਕਿ ਪੰਜਾਬ ਜਾਣ ਵਾਲੀਆਂ ਸੰਗਤਾਂ ਲਈ ਤਤਕਾਲ ਟਿਕਟਾਂ ਦੀ ਮੌਜ਼ੂਦਾ ਵਿਵਸਥਾ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾਵੇ, ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨਾਲ ਸਬੰਧਿਤ ਰੇਲ ਯਾਤਰੀਆਂ ਲਈ ਸੀਟਾਂ ਦਾ ਕੋਟਾ ਵਧਾਇਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਸਮੇਂ ਸਿਰ ਪੁਸ਼ਟੀ ਵਾਲੀਆਂ ਟਿਕਟਾਂ ਮਿਲ ਸਕਣ। ਆਗੂ ਬਘੌਰਾ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਨਾਂਦੇੜ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ.ਵਿਜੇ ਸਤਬੀਰ ਸਿੰਘ ਅਤੇ ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਿਤ ਸਰਕਾਰ ਅਤੇ ਰੇਲਵੇ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ, ਤਾਂ ਜੋ ਸੰਗਤਾਂ ਦੀ ਵਾਪਸੀ ਯਾਤਰਾ ਸੁਖਾਲੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਥੋੜ੍ਹੀ ਦੂਰੀ ਦਾ ਸਫ਼ਰ ਕਰਨ ਵਾਲੇ ਸਥਾਨਕ ਯਾਤਰੀਆਂ ਅਤੇ ਹਜ਼ਾਰਾਂ ਕਿੱਲੋਮੀਟਰ ਦੂਰ ਪੰਜਾਬ ਜਾਣ ਵਾਲੀਆਂ ਸੰਗਤਾਂ ਦੀਆਂ ਯਾਤਰਾ ਸਬੰਧੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਰੇਲਵੇ ਵਿਭਾਗ ਨੂੰ ਢੁਕਵੀਂ ਵਿਵਸਥਾ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਕਾਰਪੇਂਟਰ ਯੂਨੀਅਨ ਵਲੋਂ ਭਾਈ ਲਾਲੋ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ’ਚ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।