29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਕੀਤੀ ਅਰਦਾਸ

ਖਮਾਣੋਂ, 28 ਅਕਤੂਬਰ (ਮਨਮੋਹਣ ਸਿੰਘ ਕਲੇਰ)- ਇਤਿਹਾਸਿਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੈਨੇਜਰ ਗੁਰਚਰਨ ਸਿੰਘ ਕੋਟਾਂ ਨੇ ਦੱਸਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਸ਼ਹੀਦ ਪਰਵਿੰਦਰ ਸਿੰਘ ਝੋਟਾ ਜੋ ਕਿ ਕੁਝ ਦਿਨ ਪਹਿਲਾਂ ਨਸ਼ਿਆਂ ਦੇ ਵਿਰੋਧ ਵਿਚ ਜੂਝਦੇ ਹੋਏ ਸ਼ਹਾਦਤ ਦਾ ਜਾਮ੍ਹ ਪੀ ਗਏ।

ਅਜੀਤ ਡੈਸਕ 29-10-2026
ਖਮਾਣੋਂ, 28 ਅਕਤੂਬਰ (ਮਨਮੋਹਣ ਸਿੰਘ ਕਲੇਰ)- ਇਤਿਹਾਸਿਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੈਨੇਜਰ ਗੁਰਚਰਨ ਸਿੰਘ ਕੋਟਾਂ ਨੇ ਦੱਸਿਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਸ਼ਹੀਦ ਪਰਵਿੰਦਰ ਸਿੰਘ ਝੋਟਾ ਜੋ ਕਿ ਕੁਝ ਦਿਨ ਪਹਿਲਾਂ ਨਸ਼ਿਆਂ ਦੇ ਵਿਰੋਧ ਵਿਚ ਜੂਝਦੇ ਹੋਏ ਸ਼ਹਾਦਤ ਦਾ ਜਾਮ੍ਹ ਪੀ ਗਏ। ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬ ਵਿਖੇ ਕਥਾ ਵਿਚਾਰਾਂ ਤੋਂ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ, ਮੈਨੇਜਰ ਗੁਰਚਰਨ ਸਿੰਘ ਕੋਟਾਂ, ਭਾਈ ਦਲਬੀਰ ਸਿੰਘ ਹੈੱਡ ਗ੍ਰੰਥੀ, ਗੁਰਮੀਤ ਸਿੰਘ ਅਕਾਊਂਟੈਂਟ, ਸੁਖਵਿੰਦਰ ਸਿੰਘ ਸਟੋਰ ਕੀਪਰ, ਭਾਈ ਬਲਬੀਰ ਸਿੰਘ ਹੈੱਡ ਰਾਗੀ, ਭਾਈ ਅਮਨਦੀਪ ਸਿੰਘ ਰਾਗੀ, ਭਾਈ ਸੰਦੀਪ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਵਿਕਾਸ ਕਾਰਜਾਂ ਦੇ ਆਧਾਰ ’ਤੇ ਮੁੜ ਬਣੇਗੀ ‘ਆਪ’ ਦੀ ਸਰਕਾਰ- ਸੰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।