ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਵਿਚ ਸ਼ਮੂਲੀਅਤ ਲਈ ਮੁੱਦਕੀ ਤੋਂ ਕਿਸਾਨਾਂ ਦਾ ਜਥਾ ਰਵਾਨਾ
ਮੁੱਦਕੀ, 28 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕੇਂਦਰ ਸਰਕਾਰ ਵਲੋਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਨੂੰ ਪ੍ਰਭਾਵਿਤ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਧਰਨੇ ’ਚ ਸ਼ਮੂਲੀਅਤ ਕਰਨ ਲਈ ਅੱਜ ਕਸਬਾ ਮੁੱਦਕੀ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਜਥੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਨੁਮਾਇੰਦੇ ਸ਼ਾਮਲ ਸਨ।
ਮੁੱਦਕੀ, 28 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕੇਂਦਰ ਸਰਕਾਰ ਵਲੋਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਨੂੰ ਪ੍ਰਭਾਵਿਤ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਧਰਨੇ ’ਚ ਸ਼ਮੂਲੀਅਤ ਕਰਨ ਲਈ ਅੱਜ ਕਸਬਾ ਮੁੱਦਕੀ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਜਥੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਮਾਸਟਰ ਛਿੰਦਰ ਸਿੰਘ, ਸਤਵੰਤ ਸਿੰਘ, ਗੁਰਜੰਟ ਸਿੰਘ, ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਭੰਬਾ, ਮਾਸਟਰ ਵਰਿੰਦਰ ਸਿੰਘ, ਨਿਰਭੈ ਸਿੰਘ, ਰਣਜੀਤ ਸਿੰਘ, ਕਰਨੈਲ ਸਿੰਘ ਭੰਬਾ, ਬਲਜੀਤ ਸਿੰਘ, ਇਕਬਾਲ ਸਿੰਘ, ਦਰਸ਼ਨ ਸਿੰਘ, ਜਸਕਰਨ ਸਿੰਘ, ਗੁਰਦਿਆਲ ਸਿੰਘ, ਸੁਖਮੰਦਰ ਸਿੰਘ, ਬਖਸ਼ੀਸ਼ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ ਫੌਜੀ, ਸੁਖਮੰਦਰ ਸਿੰਘ ਖੋਸਾ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।