29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਸਰਗਰਮੀਆਂ ਤੇਜ਼

ਫ਼ਿਰੋਜ਼ਪੁਰ , 28 ਅਕਤੂਬਰ (ਸੁਖਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਭਾਜਪਾ ਦੀ ਸੀਨੀਅਰ ਆਗੂ ਤੇ ਪੰਜਾਬ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ, ਵਰਕਰਾਂ ਤੇ ਸਥਾਨਕ ਲੋਕਾਂ ਨਾਲ ਮੁਲਾਕਾਤਾਂ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ।

ਅਜੀਤ ਡੈਸਕ 29-10-2026
ਫ਼ਿਰੋਜ਼ਪੁਰ , 28 ਅਕਤੂਬਰ (ਸੁਖਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਭਾਜਪਾ ਦੀ ਸੀਨੀਅਰ ਆਗੂ ਤੇ ਪੰਜਾਬ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ, ਵਰਕਰਾਂ ਤੇ ਸਥਾਨਕ ਲੋਕਾਂ ਨਾਲ ਮੁਲਾਕਾਤਾਂ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ। ਬੀਬੀ ਰਾਜਵਿੰਦਰ ਕੌਰ ਸਿਆਲ ਵੱਲੋਂ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਸੰਪਰਕ ਕਾਇਮ ਕਰਕੇ ਬੂਥ ਪੱਧਰੀ ਜਥੇਬੰਦੀ ਨੂੰ ਮਜ਼ਬੂਤ ਕਰਨ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਬੰਧਤ ਮੰਚਾਂ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਮੰਦਰ ਸਿੰਘ, ਡਾ. ਕੁਲਦੀਪ ਸਿੰਘ ਧੀਰਾ ਪੱਤਰਾਂ, ਸਟੇਟ ਕਾਰਜਕਾਰਨੀ ਮੈਂਬਰ, ਐੱਸ.ਸੀ. ਮੋਰਚਾ ਪੰਜਾਬ, ਕਮਲ ਗਿੱਲ ਸੋਨੂੰ ਸਹਿ-ਇੰਚਾਰਜ ਕਿਸਾਨ ਮੋਰਚਾ ਆਈ.ਟੀ. ਸੈੱਲ ਪੰਜਾਬ, ਭਾਜਪਾ ਆਗੂ ਜਗਮੋਹਨ ਸਿੰਘ, ਹਰਪ੍ਰੀਤ ਸਿੰਘ, ਬਾਬਾ ਸੂਰਜ ਸਿੰਘ ਤੇ ਬਾਬਾ ਹਰਮਨ ਸਿੰਘ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਪ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ ਸਾਬਤ ਹੋਈ : ਅਕਾਲੀ ਆਗੂ ਅਗਲੀ ਖ਼ਬਰ 7 ਰੁਪਏ ਦੀ ਲਾਟਰੀ ਨੇ ਬਦਲੀ ਅਬੋਹਰ ਦੇ ਵੈਨ ਚਾਲਕ ਸੁਨੀਲ ਦੀ ਕਿਸਮਤ, ਜਿੱਤਿਆ 1 ਲੱਖ ਦਾ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।