29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਆਪ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ ਸਾਬਤ ਹੋਈ : ਅਕਾਲੀ ਆਗੂ

ਮੱਖੂ, 28 ਅਕਤੂਬਰ(ਕੁਲਵਿੰਦਰ ਸਿੰਘ ਸੰਧੂ)– ਪੰਜਾਬ ਦੀ ਜਨਤਾ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਸੱਤਾ ਸੌਂਪੀ ਸੀ ਪਰ ਇਸ ਸਰਕਾਰ ਨੇ ਲੋਕਾਂ ਦੇ ਅਰਮਾਨਾਂ ’ਤੇ ਬੁਰੀ ਤਰ੍ਹਾਂ ਪਾਣੀ ਫੇਰ ਦਿੱਤਾ ਹੈ। ਮੌਜੂਦਾ ਸਰਕਾਰ ਹਰ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦੇ ਹੋਏ ਨੰਬਰਦਾਰ ਗੁਰਜੰਟ ਸਿੰਘ, ਜਥੇਦਾਰ ਜਸਪਾਲ ਸਿੰਘ, ਸਰਬਜੀਤ ਸਿੰਘ ਬੂਹ, ਜਸਵੰਤ ਸਿੰਘ ਸੋਭਾ, ਸਾਬਕਾ ਸਰਪੰਚ ਖੜਕ ਸਿੰਘ ਪਲੂਵਾਲਾ ਤੇ ਵਿਨੋਦ ਕੁਮਾਰ। ਤਸਵੀਰ-ਕੁਲਵਿੰਦਰ ਸਿੰਘ ਸੰਧੂ 29-10-2026
ਮੱਖੂ, 28 ਅਕਤੂਬਰ(ਕੁਲਵਿੰਦਰ ਸਿੰਘ ਸੰਧੂ)– ਪੰਜਾਬ ਦੀ ਜਨਤਾ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਸੱਤਾ ਸੌਂਪੀ ਸੀ ਪਰ ਇਸ ਸਰਕਾਰ ਨੇ ਲੋਕਾਂ ਦੇ ਅਰਮਾਨਾਂ ’ਤੇ ਬੁਰੀ ਤਰ੍ਹਾਂ ਪਾਣੀ ਫੇਰ ਦਿੱਤਾ ਹੈ। ਮੌਜੂਦਾ ਸਰਕਾਰ ਹਰ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਜਥੇਦਾਰ ਜਸਪਾਲ ਸਿੰਘ ਤਲਵੰਡੀ ਨਿਪਾਲਾਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਮੱਖੂ ਸਰਕਲ ਪ੍ਰਧਾਨ ਨੰਬਰਦਾਰ ਜਸਵੰਤ ਸਿੰਘ ਸੋਭਾ ਰਸੂਲਪੁਰ, ਸਾਬਕਾ ਸਰਪੰਚ ਸਰਬਜੀਤ ਸਿੰਘ ਬੂਹ, ਸਾਬਕਾ ਸਰਪੰਚ ਖੜਕ ਸਿੰਘ ਪੱਲੂ ਵਾਲਾ, ਨੰਬਰਦਾਰ ਗੁਰਜੰਟ ਸਿੰਘ ਮੱਖੂ ਤੇ ਵਿਨੋਦ ਕੁਮਾਰ ਮੱਖੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਤੋਂ ਵੱਡੀਆਂ ਉਮੀਦਾਂ ਲਗਾਈਆਂ ਸਨ ਪਰ ਸਰਕਾਰ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕਣੇ ਜ਼ਰੂਰੀ ਹਨ ਅਤੇ ਇਸ ਦਿਸ਼ਾ ਵਿੱਚ ਸਰਕਾਰ ਨੂੰ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਲੋਕਾਂ ਵਿਚ ਜਾ ਕੇ ਆਪਣਾ ਪੱਖ ਰੱਖੇਗਾ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਮੰਡਲ ’ਚ ਡਿਜੀਟਲ ਜੀਵਨ ਪ੍ਰਮਾਣ ਪੱਤਰ ਮੁਹਿੰਮ 5.0 ਤਹਿਤ ਵਿਸ਼ੇਸ਼ ਕੈਂਪ ਲਗਾਇਆ ਅਗਲੀ ਖ਼ਬਰ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।