30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਰਵਾ ਚੌਥ ਮੌਕੇ ਸ੍ਰੀ ਰਾਧਾ ਕਿਸ਼ਨ ਮੰਦਰ ਵਿਖੇ ਸੁਹਾਗਣਾਂ ਨੇ ਸੁਣੀ ਕਰਵਾ ਚੌਥ ਦੀ ਕਥਾ

ਗੁਰੂਹਰਸਹਾਏ, 29 ਅਕਤੂਬਰ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਤੇ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਕਰਵਾ ਚੌਥ ਦੇ ਪਵਿੱਤਰ ਤਿਉਹਾਰ ਮੌਕੇ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਸੁਹਾਗਣਾਂ ਵਲੋਂ ਕਰਵਾ ਚੌਥ ਦੀ ਕਥਾ ਸੁਣੀ ਗਈ। ਇਸ ਮੌਕੇ ਮੰਦਰ ਵਿਖੇ ਪਹੁੰਚੀਆਂ ਮਹਿਲਾਵਾਂ ਨੇ ਪੂਰੀ ਸ਼ਰਧਾ ਤੇ ਵਿਸ਼ਵਾਸ ਨਾਲ ਪੂਜਾ-ਅਰਚਨਾ ਵਿਚ ਭਾਗ ਲਿਆ ਅਤੇ ਆਪਣੇ ਪਤੀ ਦੀ ਲੰਮੀ ਉਮਰ, ਚੰਗੀ ਸਿਹਤ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਅਜੀਤ ਡੈਸਕ 30-10-2026
ਗੁਰੂਹਰਸਹਾਏ, 29 ਅਕਤੂਬਰ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਤੇ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਕਰਵਾ ਚੌਥ ਦੇ ਪਵਿੱਤਰ ਤਿਉਹਾਰ ਮੌਕੇ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਸੁਹਾਗਣਾਂ ਵਲੋਂ ਕਰਵਾ ਚੌਥ ਦੀ ਕਥਾ ਸੁਣੀ ਗਈ। ਇਸ ਮੌਕੇ ਮੰਦਰ ਵਿਖੇ ਪਹੁੰਚੀਆਂ ਮਹਿਲਾਵਾਂ ਨੇ ਪੂਰੀ ਸ਼ਰਧਾ ਤੇ ਵਿਸ਼ਵਾਸ ਨਾਲ ਪੂਜਾ-ਅਰਚਨਾ ਵਿਚ ਭਾਗ ਲਿਆ ਅਤੇ ਆਪਣੇ ਪਤੀ ਦੀ ਲੰਮੀ ਉਮਰ, ਚੰਗੀ ਸਿਹਤ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਮੰਦਰ ਦੇ ਪੁਜਾਰੀ ਪੰਡਿਤ ਬਿੰਦੂ ਭਾਰਦਵਾਜ ਵਲੋਂ ਇਕੱਤਰ ਹੋਈਆਂ ਸੁਹਾਗਣਾਂ ਨੂੰ ਕਰਵਾ ਚੌਥ ਦੀ ਕਥਾ ਸੁਣਾਈ ਗਈ। ਉਨ੍ਹਾਂ ਨੇ ਇਸ ਤਿਉਹਾਰ ਦੀ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਵਾ ਚੌਥ ਦਾ ਤਿਉਹਾਰ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਵਿਚ ਵਿਸ਼ੇਸ਼ ਸਥਾਨ ਰੱਖਦਾ ਹੈ। ਇਸ ਦਿਨ ਵਿਆਹੁਤਾ ਮਹਿਲਾਵਾਂ ਆਪਣੇ ਪਤੀ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਖ਼ੁਸ਼ਹਾਲੀ ਲਈ ਵਰਤ ਰੱਖਦੀਆਂ ਹਨ ਅਤੇ ਪੂਜਾ ਕਰਕੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਮਹਿਲਾਵਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਮਹਿਲਾਵਾਂ ਨੇ ਰਵਾਇਤੀ ਢੰਗ ਨਾਲ ਤਿਉਹਾਰ ਦੀਆਂ ਰਸਮਾਂ ਨਿਭਾਈਆਂ ਅਤੇ ਧਾਰਮਿਕ ਮਰਿਆਦਾ ਅਨੁਸਾਰ ਕਥਾ ਸੁਣ ਕੇ ਆਪਣੇ ਵਰਤ ਦੀ ਪੂਰਤੀ ਲਈ ਅਰਦਾਸ ਕੀਤੀ। ਇਸ ਮੌਕੇ ਮੰਦਰ ਦਾ ਮਾਹੌਲ ਭਗਤੀਮਈ ਬਣਿਆ ਰਿਹਾ। ਕਰਵਾ ਚੌਥ ਦਾ ਤਿਉਹਾਰ ਪਤੀ-ਪਤਨੀ ਦੇ ਆਪਸੀ ਪਿਆਰ, ਵਿਸ਼ਵਾਸ ਤੇ ਸਮਰਪਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਤਰ੍ਹਾਂ ਦੇ ਧਾਰਮਿਕ ਤਿਉਹਾਰ ਜਿਥੇ ਸਾਡੀਆਂ ਪੁਰਾਤਨ ਪਰੰਪਰਾਵਾਂ ਨੂੰ ਸੰਭਾਲ ਕੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉਥੇ ਹੀ ਪਰਿਵਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਗਾਰਬੇਜ਼ ਫ਼੍ਰੀ ਫੈਸਟੀਵਲ 2026 ਮੁਹਿੰਮ ’ਚ ਫ਼ਿਰੋਜ਼ਪੁਰ ਸ਼ਹਿਰ ਵਾਸੀ ਕਰਨ ਸਹਿਯੋਗ-ਏ. ਡੀ. ਸੀ. ਡਾ. ਅਮਨਦੀਪ ਕੌਰ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਫੂਡ ਸੇਫ਼ਟੀ ਵਿਭਾਗ ਦੀ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।