30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਰਾਮ ਦਾਸ ਪੁਰੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਰਾਮ ਦਾਸ ਪੁਰੀ, ਅਰਮਨਪੁਰਾ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਸੰਗਤਾਂ ਨਾਲ ਗੁਰੂ ਜਸ ਦੀ ਸਾਂਝ ਪਾਉਂਦੇ ਸੰਤ ਮਹਾਂਪੁਰਸ਼ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਰਾਮ ਦਾਸ ਪੁਰੀ, ਅਰਮਨਪੁਰਾ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਭਾਵਨਾ ਨਾਲ ਪਾਏ ਗਏ। ਇਸ ਉਪਰੰਤ ਖੁੱਲ੍ਹੇ ਪੰਡਾਲ ਵਿਚ ਸੱਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀਆਂ, ਢਾਡੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਬਾਣੀ ਕੀਰਤਨ, ਗੁਰੂ ਜਸ ਅਤੇ ਧਾਰਮਿਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗਿਆਨੀ ਸੰਤੋਖ ਸਿੰਘ, ਭਾਈ ਬਲਵੀਰ ਸਿੰਘ ਪਾਰਸ, ਭਾਈ ਸੁਖਵਿੰਦਰ ਸਿੰਘ ਜ਼ਾਮਨੀ ਸਾਹਿਬ, ਭਾਈ ਸੁਖਦੇਵ ਸਿੰਘ, ਭਾਈ ਹਰਮੀਤ ਸਿੰਘ, ਭਾਈ ਅੰਮ੍ਰਿਤਪ੍ਰੀਤ ਸਿੰਘ, ਬੀਬੀ ਦਲਜੀਤ ਕੌਰ, ਭਾਈ ਕੁਲਦੀਪ ਸਿੰਘ ਅਤੇ ਭਾਈ ਬੋਹੜ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਮਹਿਮਾ ਨਾਲ ਜੋੜਿਆ। ਉਨ੍ਹਾਂ ਵਲੋਂ ਪੇਸ਼ ਕੀਤੇ ਗਏ ਧਾਰਮਿਕ ਕੀਰਤਨ ਅਤੇ ਗੁਰੂ ਜਸ ਨੇ ਸਮਾਗਮ ਦੌਰਾਨ ਅਧਿਆਤਮਿਕ ਮਾਹੌਲ ਸਿਰਜਿਆ। ਸਮਾਗਮ ਵਿਚ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਬਾਬਾ ਸੁੱਚਾ ਸਿੰਘ ਛਾਂਗਾ ਖ਼ੁਰਦ, ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਬਾਬਾ ਹਰਭਜਨ ਸਿੰਘ ਜੰਡ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਬੋਰੀ ਵਾਲੇ ਅਤੇ ਬਾਬਾ ਸੁਖਜੀਤ ਸਿੰਘ ਫ਼ਿਰੋਜ਼ਪੁਰ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਤ ਬਾਬਾ ਮਿਲਖਾ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ, ਰਾਗੀ-ਢਾਡੀ ਜਥਿਆਂ ਅਤੇ ਸੰਤ-ਮਹਾਂਪੁਰਸ਼ਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।