ਰਾਜਾ ਕੋਟਲਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ
ਤਲਵੰਡੀ ਭਾਈ, 18 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਫ਼ਿਰੋਜਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਗਠਨ ਕਰਦੇ ਹੋਏ ਬਲਰਾਜ ਸਿੰਘ ਰਾਜਾ ਕੋਟਲਾ ਨੂੰ ਕੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਵਜੋਂ ਜਾਣੇ ਜਾਂਦੇ ਬਲਰਾਜ ਸਿੰਘ ਰਾਜਾ ਕੋਟਲਾ ਯੂਥ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਰਹਿਣ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵੱਖ ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।
ਅਜੀਤ ਡੈਸਕ
30-10-2026