31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ. ਵਲੋਂ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ

ਫ਼ਿਰੋਜ਼ਪੁਰ, 30 ਅਕਤੂਬਰ (ਗੁਰਿੰਦਰ ਸਿੰਘ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਉਨ੍ਹਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਫਿਰੋਜ਼ਪੁਰ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਐੱਸ.

ਅਜੀਤ ਡੈਸਕ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਗੁਰਿੰਦਰ ਸਿੰਘ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਉਨ੍ਹਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਫਿਰੋਜ਼ਪੁਰ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਹੀ ਫ਼ੈਸਲੇ ਲੈਣ ਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰੁਚੀ ਪਾਂਡੇ ਵਲੋਂ ਐੱਸ.ਐੱਸ.ਪੀ. ਸਮੇਤ ਹੋਰ ਪੁਲਿਸ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਸਮਾਜ ਵਿਚ ਹਾਂ-ਪੱਖੀ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰੁਚੀ ਪਾਂਡੇ ਨੇ ਵਿਦਿਆਰਥੀਆਂ ਨੂੰ ਕੀਮਤੀ ਮਾਰਗਦਰਸ਼ਨ ਦੇਣ ਲਈ ਐੱਸ.ਐੱਸ.ਪੀ ਭੁਪਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਡੀ.ਐੱਸ.ਪੀ ਸੁਖਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਸਕੂਲ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਫਰੀਦਕੋਟ ਰੋਡ ’ਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਪਿਛੋਂ ਛਾਉਣੀ ਦੇ ਹਲਵਾਈਆਂ ਨਾਲ ਅਹਿਮ... ਅਗਲੀ ਖ਼ਬਰ ਜੇਲ੍ਹ ਦੀਆਂ ਉੱਚੀਆਂ ਕੰਧਾਂ ਵੀ ਨਾ ਰੋਕ ਸਕੀਆਂ ਨਸ਼ੇ ਤੇ ਮੋਬਾਈਲਾਂ ਦੀ ਐਂਟਰੀ ਡੇਢ ਦਰਜਨ ਹਵਾਲਾਤੀਆਂ ਖ਼ਿਲਾਫ਼ ਕੇਸ ਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।