31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਫੂਡ ਸੇਫਟੀ ਵਿਭਾਗ ਵਲੋਂ ਫਰੀਦਕੋਟ ਰੋਡ ’ਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਪਿਛੋਂ ਛਾਉਣੀ ਦੇ ਹਲਵਾਈਆਂ ਨਾਲ ਅਹਿਮ ਮੀਟਿੰਗ

ਫ਼ਿਰੋਜ਼ਪੁਰ, 30 ਅਕਤੂਬਰ (ਕੁਲਬੀਰ ਸਿੰਘ ਸੋਢੀ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਮਿਲਾਵਟ ਰਹਿਤ ਤੇ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤੀ ਕਰਦਿਆਂ ਜਾਂਚ ਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਫਰੀਦਕੋਟ ਰੋਡ ਸਥਿਤ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਦਕਿ ਫ਼ਿਰੋਜ਼ਪੁਰ ਕੈਂਟ ਵਿਖੇ ਹਲਵਾਈ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਕਰਨ ਤੇ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਫ਼ੂਡ ਸਫੇਟੀ ਵਿਭਾਗ ਦੀ ਟੀਮ ਹਲਵਾਈਆਂ ਨਾਲ ਮੀਟਿੰਗ ਕਰਨ ਮੌਕੇ। ਅਜੀਤ ਤਸਵੀਰ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਕੁਲਬੀਰ ਸਿੰਘ ਸੋਢੀ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਮਿਲਾਵਟ ਰਹਿਤ ਤੇ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤੀ ਕਰਦਿਆਂ ਜਾਂਚ ਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਫਰੀਦਕੋਟ ਰੋਡ ਸਥਿਤ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਦਕਿ ਫ਼ਿਰੋਜ਼ਪੁਰ ਕੈਂਟ ਵਿਖੇ ਹਲਵਾਈ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਕਰਨ ਤੇ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਫੂਡ ਸੇਫਟੀ ਅਧਿਕਾਰੀ ਅਭਿਨਵ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਰੋਡ ਵਿਖੇ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਕਿ ਮਠਿਆਈਆਂ ਵਿਚ ਕਿਸੇ ਵੀ ਤਰ੍ਹਾਂ ਦੇ ਗੈਰ-ਪ੍ਰਵਾਨਿਤ ਰੰਗਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ ਮੀਟਿੰਗ ਦੌਰਾਨ ਹਲਵਾਈਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ-2006 ਤੇ ਇਸ ਅਧੀਨ ਬਣੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਮਠਿਆਈਆਂ ਵਿਚ ਸਿਰਫ਼ ਪ੍ਰਵਾਨਿਤ ਫੂਡ ਕਲਰ ਨਿਰਧਾਰਤ ਮਾਤਰਾ ਵਿਚ ਵਰਤਣ, ਉਦਯੋਗਿਕ ਤੇ ਟੈਕਸਟਾਈਲ ਰੰਗਾਂ ਤੋਂ ਪੂਰੀ ਤਰ੍ਹਾਂ ਪ੍ਰਹੇਜ਼ ਕਰਨ ਤੇ ਮਠਿਆਈਆਂ ਉੱਪਰ ਵਰਤੇ ਜਾਣ ਵਾਲੇ ਚਾਂਦੀ ਦੇ ਵਰਕ ਦੀ ਸ਼ੁੱਧਤਾ ਤੇ ਮਿਆਰਾਂ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਦੁੱਧ, ਖੋਆ, ਪਨੀਰ, ਘਿਓ ਤੇ ਹੋਰ ਕੱਚਾ ਮਾਲ ਭਰੋਸੇਯੋਗ ਸਪਲਾਇਰਾਂ ਤੋਂ ਖਰੀਦਣ ਅਤੇ ਖਰੀਦ ਸਬੰਧੀ ਬਿੱਲ ਤੇ ਰਿਕਾਰਡ ਸੰਭਾਲ ਕੇ ਰੱਖਣ ਲਈ ਕਿਹਾ ਗਿਆ। ਅਭਿਨਵ ਕੁਮਾਰ ਨੇ ਕਿਹਾ ਕਿ ਮਠਿਆਈਆਂ ਤਿਆਰ ਕਰਨ ਵਾਲੀਆਂ ਥਾਵਾਂ, ਬਰਤਨਾਂ ਤੇ ਮਸ਼ੀਨਰੀ ਦੀ ਨਿਯਮਤ ਸਫ਼ਾਈ, ਕਰਮਚਾਰੀਆਂ ਦੀ ਨਿੱਜੀ ਸਫ਼ਾਈ, ਕੀੜੇ-ਮਕੌੜਿਆਂ ਤੋਂ ਬਚਾਅ ਤੇ ਮਠਿਆਈਆਂ ਦੀ ਸਹੀ ਤਾਪਮਾਨ ’ਤੇ ਸਟੋਰੇਜ ਯਕੀਨੀ ਬਣਾਈ ਜਾਵੇ। ਇਸ ਮੌਕੇ ਫ਼ਿਰੋਜ਼ਪੁਰ ਕੈਂਟ ਦੇ ਹਲਵਾਈਆਂ ਤੇ ਮਿਠਾਈ ਵਿਕਰੇਤਾਵਾਂ ਨੇ ਵਿਭਾਗ ਦੀਆਂ ਹਦਾਇਤਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਕਰਨਗੇ ਤੇ ਮਠਿਆਈਆਂ ਦੀ ਤਿਆਰੀ ਤੇ ਵਿਕਰੀ ਦੌਰਾਨ ਸਫ਼ਾਈ ਅਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣਗੇ। ਫੂਡ ਸੇਫਟੀ ਅਧਿਕਾਰੀ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜਿਹੜੇ ਦੁਕਾਨਦਾਰ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਗੇ। ਉਨ੍ਹਾਂ ਖ਼ਿਲਾਫ਼ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਹਲਵਾਈ ਐਸੋਸੀਏਸ਼ਨਾਂ ਨੂੰ ਵੀ ਆਪਣੇ ਮੈਂਬਰਾਂ ਨੂੰ ਜਾਗਰੂਕ ਕਰਨ ਦੀ ਅਪੀ ਲ ਕੀਤੀ।
ਪਿਛਲੀ ਖ਼ਬਰ ਦੋ ਨਵੀਆਂ ਰੇਲ ਗੱਡੀਆਂ ਦੀ ਮਨਜ਼ੂਰੀ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਰੇਲ ਮੁਸਾਫ਼ਰਾਂ ਨੂੰ ਮਿਲੇਗੀ ਵੱਡੀ ਸੌਗਾਤ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ. ਵਲੋਂ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।