ਹੇਮਨ ਧਵਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਨਿਯੁਕਤ
ਮਮਦੋਟ, 30 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਵਿਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ । ਇਸ ਦੌਰਾਨ ਮਮਦੋਟ ਦੇ ਟਕਸਾਲੀ ਪਰਿਵਾਰ ਨਾਲ ਸਬੰਧਿਤ ਨੌਜਵਾਨ ਆਗੂ ਹੇਮਨ ਧਵਨ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਅਜੀਤ ਡੈਸਕ
31-10-2026