31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਿਸਾਨਾਂ ਨੂੰ 1680 ਕਰੋੜ ਰੁਪਏ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 30 ਅਕਤੂਬਰ(ਸੁਖਵਿੰਦਰ ਸਿੰਘ)- ਜ਼ਿਲ੍ਹੇ ਅੰਦਰ ਹੁਣ ਤੱਕ 806244 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਤੇ 1680. 58 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕਰ ਦਿੱਤੀ ਗਈ ਹੈ।

ਡਿਪਟੀ ਕਮਿਸਨ ਦੀਪਸ਼ਿਖਾ ਸ਼ਰਮਾ 31-10-2026
ਫ਼ਿਰੋਜ਼ਪੁਰ, 30 ਅਕਤੂਬਰ(ਸੁਖਵਿੰਦਰ ਸਿੰਘ)- ਜ਼ਿਲ੍ਹੇ ਅੰਦਰ ਹੁਣ ਤੱਕ 806244 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਤੇ 1680.58 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 218 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਸਬੰਧਤ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਲਗਾਤਾਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 821 552 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ ਖ਼ਰੀਦ ਕੀਤੀ ਗਈ ਕੁਲ ਫਸਲ ਵਿਚੋਂ ਪਨਗ੍ਰੇਨ ਵਲੋਂ 310715 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 186148 ਮੀਟ੍ਰਿਕ ਟਨ, ਪਨਸਪ ਵਲੋਂ 197454 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 93861 ਮੀਟ੍ਰਿਕ ਟਨ ਤੇ ਪ੍ਰਾਇਵੇਟ ਵਪਾਰੀਆਂ ਵਲੋਂ 18066 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 501022 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚਿੱਤਬੀਰ ਸਿੰਘ ਜ਼ੀਰਾ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।