31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਾਤਾ ਗੁਜਰੀ ਪਬਲਿਕ ਸਕੂਲ ਭੜਾਨਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਖੋਸਾ ਦਲ ਸਿੰਘ, 30 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਭੜਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਗੁਰਭੇਜ ਸਿੰਘ ਕੋਹਾਲਾ ਸਟੇਟ ਅਵਾਰਡੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਰੋਹ ਦੇ ਚਲਦਿਆਂ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 31-10-2026
ਖੋਸਾ ਦਲ ਸਿੰਘ, 30 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਭੜਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਗੁਰਭੇਜ ਸਿੰਘ ਕੋਹਾਲਾ ਸਟੇਟ ਅਵਾਰਡੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਰੋਹ ਦੇ ਚਲਦਿਆਂ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਾਲਾਨਾ ਇਨਾਮ ਵੰਡ ਸਮਾਗਮ ਦੇ ਚੇਅਰਮੈਨ ਰੁਪਿੰਦਰ ਸਿੰਘ ਗਿੱਲ ਵਲੋਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਅਤੇ ਉਹਨਾਂ ਦੇ ਮਿੱਥੇ ਨਿਸ਼ਾਨੇ ਵੱਲ ਵਿਸ਼ੇਸ਼ ਧਿਆਨ ਦਿਵਾਉਂਦਿਆਂ ਬੱਚਿਆਂ ਨੂੰ ਉਹਨਾਂ ਦੇ ਪਾਏ ਪੂਰਨਿਆਂ ਦੇ ਚੱਲਣ ਦਾ ਸੰਦੇਸ਼ ਦਿੱਤਾ। ਅੰਤ ਵਿਚ ਸੱਭਿਆਚਾਰਕ ਪ੍ਰੋਗਰਾਮ ਕੀਤਾ ਭੰਗੜਾ ਪੇਸ਼ ਕੀਤਾ ਗਿਆ। ਸਕੂਲ ਪ੍ਰਿੰਸੀਪਲ ਮੈਨੇਜਮੈਂਟ ਮੈਂਬਰ ਤੇ ਸਟਾਫ ਵਲੋਂ ਵਿਦਿਆਰਥੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਜੰਤਰ-ਮੰਤਰ ਧਰਨਾ ਸਥਲ ਨੂੰ ਮੁੜ ਬਹਾਲ ਕਰਨ ਦੀ ਮੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।