ਕ੍ਰਿਸ਼ਨ ਲਾਲ ਨਰੂਲਾ ਨੂੰ ਭਾਜਪਾ ਨੇ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ
ਗੁਰੂਹਰਸਹਾਏ, 30 ਅਕਤੂਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਗੁਰੂਹਰਸਹਾਏ ਦੇ ਰਹਿਣ ਵਾਲੇ ਸੀਨੀਅਰ ਭਾਜਪਾ ਆਗੂ ਕ੍ਰਿਸ਼ਨ ਲਾਲ ਨਰੂਲਾ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਗੁਰੂਹਰਸਹਾਏ ਸਮੇਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਕ੍ਰਿਸ਼ਨ ਲਾਲ ਨਰੂਲਾ
31-10-2026