31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਾਰਡ ਨੰਬਰ 4 ਦੀ ਗਲੀ ’ਚ ਗੰਦਾ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ

ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਦੇ ਗਿੱਲ ਰੋਡ ਦਾਣਾ ਮੰਡੀ ਦੇ ਸਾਹਮਣੇ ਵਾਰਡ ਨੰਬਰ 4 ਵਿਚ ਗਲੀ ਦੀ ਮਾੜੀ ਹਾਲਤ ਤੇ ਨਾਲੀਆਂ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ ਵਿਚ ਘਰਾਂ ਦਾ ਗੰਦਾ ਪਾਣੀ ਇਕੱਠਾ ਹੋਣ ਕਾਰਨ ਜਿੱਥੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲ ਆ ਰਹੀ ਹੈ, ਉੱਥੇ ਹੀ ਇਲਾਕਾ ਵਾਸੀ ਵੀ ਇਸ ਸਮੱਸਿਆ ਤੋਂ ਕਾਫ਼ੀ ਪ੍ਰੇਸ਼ਾਨ ਹਨ।

ਅਜੀਤ ਡੈਸਕ 31-10-2026
ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਦੇ ਗਿੱਲ ਰੋਡ ਦਾਣਾ ਮੰਡੀ ਦੇ ਸਾਹਮਣੇ ਵਾਰਡ ਨੰਬਰ 4 ਵਿਚ ਗਲੀ ਦੀ ਮਾੜੀ ਹਾਲਤ ਤੇ ਨਾਲੀਆਂ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ ਵਿਚ ਘਰਾਂ ਦਾ ਗੰਦਾ ਪਾਣੀ ਇਕੱਠਾ ਹੋਣ ਕਾਰਨ ਜਿੱਥੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲ ਆ ਰਹੀ ਹੈ, ਉੱਥੇ ਹੀ ਇਲਾਕਾ ਵਾਸੀ ਵੀ ਇਸ ਸਮੱਸਿਆ ਤੋਂ ਕਾਫ਼ੀ ਪ੍ਰੇਸ਼ਾਨ ਹਨ। ਇਸ ਸਬੰਧੀ ਰਾਜ ਕੁਮਾਰ ਚਾਵਲਾ ਜਨਰਲ ਸਕੱਤਰ ਭਾਜਪਾ ਮੰਡਲ ਮੁੱਦਕੀ ਤੇ ਸ਼ਮਸ਼ੇਰ ਸਿੰਘ ਸ਼ੰਮੀ ਭਾਜਪਾ ਆਗੂ ਨੇ ਦੱਸਿਆ ਕਿ ਵਾਰਡ ਨੰਬਰ 4 ਦੀ ਇਹ ਸਮੱਸਿਆ ਪਿਛਲੇ ਕਾਫ਼ੀ ਸਮੇਂ ਤੋਂ ਬਣੀ ਹੋਈ ਹੈ। ਘਰਾਂ ਵਿਚੋਂ ਨਿਕਲਣ ਵਾਲਾ ਗੰਦਾ ਪਾਣੀ ਨਾਲੀਆਂ ਰਾਹੀਂ ਸਹੀ ਢੰਗ ਨਾਲ ਬਾਹਰ ਨਹੀਂ ਨਿਕਲ ਰਿਹਾ, ਜਿਸ ਕਾਰਨ ਪਾਣੀ ਗਲੀ ਵਿਚ ਹੀ ਇਕੱਠਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਧਿਆਨ ਦੇਣ ਦੀ ਲੋੜ ਹੈ ਪਦ ਅਜੇ ਤੱਕ ਇਸ ਪਾਸੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਗਲੀ ਵਿਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਰੋਜ਼ਾਨਾ ਇਸ ਵਿਚੋਂ ਲੰਘਣਾ ਪੈਂਦਾ ਹੈ ਤੇ ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਤੇ ਦੋਪਹੀਆ ਵਾਹਨ ਚਾਲਕਾਂ ਨੂੰ ਵਧੇਰੇ ਦਿੱਕਤ ਆਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਾਰਡ ਨੰਬਰ 4 ਦੀ ਗਲੀ ਨੂੰ ਉੱਚਾ ਕਰਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਤੇ ਨਾਲੀਆਂ ਦੀ ਨਿਕਾਸੀ ਦਾ ਸਹੀ ਪ੍ਰਬੰਧ ਕੀਤਾ ਜਾਵੇ।
ਪਿਛਲੀ ਖ਼ਬਰ ਵਿਸ਼ਾਲ ਗੁਰਮਤਿ ਸਮਾਗਮ 3 ਨਵੰਬਰ ਨੂੰ ਅਗਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।