31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਫਿਰੋਜ਼ਪੁਰ ਵਿਖੇ ਨਾਮੀ ਗੈਂਗਸਟਰ ਆਸ਼ੀਸ਼ ਚੋਪੜਾ ਦਾ ਅੰਤਿਮ ਸੰਸਕਾਰ ਕੀਤਾ

ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਗੈਂਗਸਟਰ ਅਸ਼ੀਸ਼ ਚੋਪੜਾ ਦਾ ਸੰਸਕਾਰ ਅੱਜ ਫ਼ਿਰੋਜ਼ਪੁਰ ਵਿਖੇ ਸ਼ਮਸ਼ਾਨ ਘਾਟ ਜ਼ੀਰਾ ਗੇਟ ਵਿਖੇ ਕੀਤਾ ਗਿਆ। ਫ਼ਿਰੋਜ਼ਪੁਰ ਦੇ ਜੰਮਪਲ ਆਸ਼ੀਸ਼ ਚੋਪੜਾ ਜਿਸ ਦੀ ਬੀਤੇ ਦਿਨੀ ਹੁਸ਼ਿਆਰਪੁਰ ਦੀ ਜ਼ੇਲ੍ਹ ਵਿਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਨੂੰ ਫ਼ਿਰੋਜ਼ਪੁਰ ਵਿਖੇ ਲਿਆ ਕੇ ਅੰਤਿਮ ਸੰਸਕਾਰ ਕੀਤਾ ਗਿਆ।

ਮ੍ਰਿਤਕ ਆਸ਼ੀਸ਼ ਚੋਪੜਾ ਦੀ ਪੁਰਾਣੀ ਤਸਵੀਰ। 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਗੈਂਗਸਟਰ ਅਸ਼ੀਸ਼ ਚੋਪੜਾ ਦਾ ਸੰਸਕਾਰ ਅੱਜ ਫ਼ਿਰੋਜ਼ਪੁਰ ਵਿਖੇ ਸ਼ਮਸ਼ਾਨ ਘਾਟ ਜ਼ੀਰਾ ਗੇਟ ਵਿਖੇ ਕੀਤਾ ਗਿਆ। ਫ਼ਿਰੋਜ਼ਪੁਰ ਦੇ ਜੰਮਪਲ ਆਸ਼ੀਸ਼ ਚੋਪੜਾ ਜਿਸ ਦੀ ਬੀਤੇ ਦਿਨੀ ਹੁਸ਼ਿਆਰਪੁਰ ਦੀ ਜ਼ੇਲ੍ਹ ਵਿਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਨੂੰ ਫ਼ਿਰੋਜ਼ਪੁਰ ਵਿਖੇ ਲਿਆ ਕੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸਣ ਯੋਗ ਹੈ ਕਿ ਛੋਟੇ ਹੀ ਉਮਰ ਵਿਚ ਆਸ਼ੀਸ਼ ਚੋਪੜਾ ਦਾ ਨਾਂਅ ਜੁਰਮ ਦੀ ਦੁਨੀਆ ਵਿਚ ਸਿਖਰਾਂ ’ਤੇ ਬੋਲਣ ਲੱਗ ਪਿਆ ਸੀ ਤੇ ਉਸ ਉੱਪਰ ਕਈ ਤਰ੍ਹਾਂ ਦੇ ਨਸ਼ਾ ਤਸਕਰੀ ਤੇ ਕਤਲ ਦੇ ਮਾਮਲੇ ਦਰਜ ਸਨ। ਕੁਝ ਮਹੀਨੇ ਪਹਿਲਾਂ ਆਸ਼ੀਸ਼ ਚੋਪੜਾ ਨੂੰ ਜਾਂਚ ਏਜੰਸੀਆਂ ਰਾਹੀਂ ਮੱਧ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਫਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਕੋਲ ਸਤੰਬਰ 2024 ਵਿਚ ਹੋਏ ਤੀਹਰੇ ਕਤਲ ਕਾਂਡ ਵਿਚ ਮੁੱਖ ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ, ਨੂੰ ਮਾਰਚ 2026 ਵਿਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਆਸ਼ੀਸ਼ ਚੋਪੜਾ ਦੀ ਹੋਈ ਮੌਤ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਹੋਏ ਸਨ ਪਰ ਕਿਸੇ ਵੀ ਪਰਿਵਾਰਕ ਮੈਂਬਰ ਨੇ ਅਧਿਕਾਰਿਕ ਤੌਰ ’ਤੇ ਹੋਈ ਮੌਤ ਸਬੰਧੀ ਕੋਈ ਵੀ ਬਿਆਨ ਨਹੀਂ ਦਿੱਤਾ ਹੈ।
ਪਿਛਲੀ ਖ਼ਬਰ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਿਸ਼ਾਲ ਗੁਰਮਤਿ ਸਮਾਗਮ 3 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।