31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੀ. ਐਮ.

ਅਜੀਤ ਡੈਸਕ 31-10-2026
ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੁੱਦਕੀ ਵਿਖੇ ਸਕੂਲ ਮੁਖੀ ਸ੍ਰੀਮਤੀ ਸੀਮਾ ਦੇਵੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੀਗਲ ਲਿਟਰੇਸੀ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਰਜਿੰਦਰ ਸਿੰਘ ਤੇਜ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਐਡਵੋਕੇਟ ਮੈਡਮ ਨੇਹਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੈਮੀਨਾਰ ਦੌਰਾਨ ਐਡਵੋਕੇਟ ਮੈਡਮ ਨੇਹਾ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਰ ਬੱਚੇ ਨੂੰ ਸਿੱਖਿਆ, ਸੁਰੱਖਿਆ ਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ। ਜ਼ਿਲ੍ਹਾ ਮੈਜਿਸਟਰੇਟ ਰਜਿੰਦਰ ਸਿੰਘ ਤੇਜ਼ੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਮਨੁੱਖ ਦੇ ਭਵਿੱਖ ਦੀ ਨੀਂਹ ਹੁੰਦਾ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਵਿਚ ਚੰਗੇ ਗੁਣ ਅਪਣਾਉਣੇ ਚਾਹੀਦੇ ਹਨ। ਅੰਤ ਵਿਚ ਸਕੂਲ ਮੁਖੀ ਸ੍ਰੀਮਤੀ ਸੀਮਾ ਦੇਵੀ ਨੇ ਮੁੱਖ ਮਹਿਮਾਨ ਰਜਿੰਦਰ ਸਿੰਘ ਤੇਜ਼ੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਦੀਦਾਰ ਸਿੰਘ ਨੇ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਪੰਜਾਬ ’ਚ ਅਰਾਜਕਤਾ ਦਾ ਬੋਲਬਾਲਾ, ਜਵਾਨੀ ਅਤੇ ਪੰਜਾਬ ਬਚਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ - ਪ੍ਰੋ. ਪੁਲਵਿੰਦਰ ਕੌਰ ਬਾਠ ਅਗਲੀ ਖ਼ਬਰ ਫਿਰੋਜ਼ਪੁਰ ਵਿਖੇ ਨਾਮੀ ਗੈਂਗਸਟਰ ਆਸ਼ੀਸ਼ ਚੋਪੜਾ ਦਾ ਅੰਤਿਮ ਸੰਸਕਾਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।