ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਮੱਖੂ,30 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਨੰਬਰਦਾਰ ਕੁਲਦੀਪ ਸਿੰਘ ਢਿੱਲੋਂ ਬਾਹਰਵਾਲੀ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਨੈਸ਼ਨਲ ਹਾਈਵੇ 54 ਮੱਖੂ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਭਾਗ ਲਿਆ ਤੇ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ’ਤੇ ਸਖ਼ਤ ਸ਼ਬਦਾਂ ਵਿਚ ਸਰਕਾਰ ਦੀ ਨਿਖੇਧੀ ਕੀਤੀ।
ਅਜੀਤ ਡੈਸਕ
31-10-2026