01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੰਨੇ ਵਾਲਾ ਫਾਟਕ ਦੇ ਨੇੜੇ ਰੇਲਗੱਡੀ ਹੇਠ ਆ ਕੇ ਸਫ਼ਾਈ ਕਰਮਚਾਰੀ ਦੀ ਮੌਤ

ਜਲਾਲਾਬਾਦ, 31 ਅਕਤੂਬਰ(ਜਤਿੰਦਰ ਪਾਲ ਸਿੰਘ)- ਸਥਾਨਕ ਲੱਖੇ ਵਾਲੀ ਸੜਕ ’ਤੇ ਸਥਿਤ ਮੰਨੇ ਵਾਲਾ ਫਾਟਕ ਨੇੜੇ ਕੱਲ੍ਹ ਵਾਪਰੇ ਰੇਲ ਹਾਦਸੇ ਵਿਚ 1 ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ੍ਰੀ ਗੰਗਾਨਗਰ ਤੋਂ ਚੰਡੀਗੜ੍ਹ ਵੱਲ ਜਾ ਰਹੀ ਯਾਤਰੀ ਰੇਲਗੱਡੀ ਦੀ ਲਪੇਟ ਵਿਚ ਇਕ ਵਿਅਕਤੀ ਆ ਗਿਆ।

ਅਜੀਤ ਡੈਸਕ 01-11-2026
ਜਲਾਲਾਬਾਦ, 31 ਅਕਤੂਬਰ(ਜਤਿੰਦਰ ਪਾਲ ਸਿੰਘ)- ਸਥਾਨਕ ਲੱਖੇ ਵਾਲੀ ਸੜਕ ’ਤੇ ਸਥਿਤ ਮੰਨੇ ਵਾਲਾ ਫਾਟਕ ਨੇੜੇ ਕੱਲ੍ਹ ਵਾਪਰੇ ਰੇਲ ਹਾਦਸੇ ਵਿਚ 1 ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ੍ਰੀ ਗੰਗਾਨਗਰ ਤੋਂ ਚੰਡੀਗੜ੍ਹ ਵੱਲ ਜਾ ਰਹੀ ਯਾਤਰੀ ਰੇਲਗੱਡੀ ਦੀ ਲਪੇਟ ਵਿਚ ਇਕ ਵਿਅਕਤੀ ਆ ਗਿਆ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਸਾਧੂ ਰਾਮ ਵਾਸੀ ਬੈਕ ਸਾਈਡ ਕਮਿਊਨਿਟੀ ਹਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਸਫ਼ਾਈ ਕਰਮਚਾਰੀ ਵਜੋਂ ਕੰਮ ਕਰਦਾ ਸੀ। ਸ਼ੁੱਕਰਵਾਰ ਨੂੰ ਜਦੋਂ ਯਾਤਰੀ ਰੇਲਗੱਡੀ ਮੰਨੇ ਵਾਲਾ ਫਾਟਕ ਨੇੜਿਓਂ ਲੰਘ ਰਹੀ ਸੀ ਤਾਂ ਉਹ ਇਸ ਦੀ ਲਪੇਟ ਵਿਚ ਆ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਰੇਲਵੇ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜੀ.ਆਰ.ਪੀ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਫ਼ਾਜ਼ਿਲਕਾ ਭੇਜਿਆ ਜਾ ਰਿਹਾ ਹੈ। ਇਸ ਮਾਮਲੇ ਵਿਚ ਬੀ.ਐਨ.ਐੱਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਿਸਾਨਾਂ ਨੇ ਖ਼ਰੀਦ ਦਾ ਟੀਚਾ 50 ਹਜ਼ਾਰ ਗੱਟੇ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।