01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੁੱਖ ਮੰਤਰੀ ਅਬੋਹਰ ਆ ਕੇ ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ- ਸੁਧੀਰ ਭਾਦੂ ਵਾਟਰ ਵਰਕਸ, ਸੀਵਰੇਜ, ਨਸ਼ਿਆਂ, ਸਿਹਤ ਸਹੂਲਤਾਂ ਤੇ ਟੁੱਟੀਆਂ ਸੜਕਾਂ ਦਾ ਮੁੱਦਾ ਚੁੱਕਿਆ

ਅਬੋਹਰ, 31 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਬੋਹਰ ਦੌਰੇ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਉਠਾਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਪ੍ਰਧਾਨ ਸੁਭਾਸ਼ ਬਾਘਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਕਾਂਗਰਸ ਪਾਰਟੀ ਦੇ ਅਬੋਹਰ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਨੇਤਾ ਸੁਧੀਰ ਭਾਦੂ ਤੇ ਸੁਭਾਸ਼ ਬਾਘਲਾ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 01-11-2026
ਅਬੋਹਰ, 31 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਬੋਹਰ ਦੌਰੇ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਉਠਾਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਪ੍ਰਧਾਨ ਸੁਭਾਸ਼ ਬਾਘਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਾਂਗਰਸੀ ਨੇਤਾ ਸੁਧੀਰ ਭਾਦੂ ਨੇ ਮੁੱਖ ਮੰਤਰੀ ਦਾ ਅਬੋਹਰ ਪਹੁੰਚਣ ’ਤੇ ਸਵਾਗਤ ਕਰਦਿਆਂ ਮੰਗ ਕੀਤੀ ਕਿ ਉਹ ਸਿਰਫ਼ ਟੂੰ-ਟੂੰ ਕਰਵਾ ਕੇ ਜਾਣ ਦੀ ਬਜਾਏ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਵੀ ਕਰ ਕੇ ਜਾਣ। ਭਾਦੂ ਨੇ ਕਿਹਾ ਕਿ ਪਹਿਲੇ ਦੌਰੇ ਦੌਰਾਨ ਉਦਘਾਟਨ ਕੀਤੇ ਵਾਟਰ ਵਰਕਸ ਦਾ ਕੰਮ ਅਜੇ ਤੱਕ ਸੁਚਾਰੂ ਢੰਗ ਨਾਲ ਨਹੀਂ ਚੱਲ ਸਕਿਆ ਤੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਸੀਵਰੇਜ ਦੀ ਮਾੜੀ ਹਾਲਤ, ਰਾਈਜ਼ਿੰਗ ਮੇਨ ਪਾਈਪਲਾਈਨ ਦੇ ਪ੍ਰੋਜੈਕਟ, ਟੁੱਟੀਆਂ ਸੜਕਾਂ, ਨਸ਼ਿਆਂ ਦੀ ਸਮੱਸਿਆ ਤੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਤੇ ਦਵਾਈਆਂ ਦੀ ਘਾਟ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਦੇ ਛੋਟੇ ਮਾਮਲਿਆਂ ਦੀ ਬਜਾਏ ਵੱਡੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਸੁਧਾਰਨ, ਨਵੇਂ ਰਾਸ਼ਨ ਕਾਰਡ ਬਣਾਉਣ, ਅਧੂਰੇ ਪਏ ਵੈਟਰਨਰੀ ਕਾਲਜ ਸਮੇਤ ਸਰਕਾਰੀ ਇਮਾਰਤਾਂ ਦੀ ਵਰਤੋਂ ਯਕੀਨੀ ਬਣਾਉਣ ਤੇ ਸ਼ਹਿਰ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਦੇਣ ਦੀ ਵੀ ਮੰਗ ਕੀਤੀ। ਇਸ ਦੇ ਨਾਲ ਹੀ ਨਗਰ ਨਿਗਮ ਵਿਚ ਪੱਕਾ ਕਮਿਸ਼ਨਰ ਨਿਯੁਕਤ ਨਾ ਹੋਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਣਨ ਤੋਂ ਬਾਅਦ ਅਬੋਹਰ ਵਿਚ ਪੱਕੇ ਕਮਿਸ਼ਨਰ ਦੀ ਨਿਯੁਕਤੀ ਨਹੀਂ ਹੋਈ ਤੇ ਐੱਸ.ਡੀ.ਐੱਮ. ਨੂੰ ਵਾਧੂ ਚਾਰਜ ਦੇਣ ਕਾਰਨ ਕਈ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਅਬੋਹਰ ਵਿਚ ਪੱਕਾ ਨਗਰ ਨਿਗਮ ਕਮਿਸ਼ਨਰ ਨਿਯੁਕਤ ਕਰਨ ਦੀ ਮੰਗ ਕੀਤੀ। ਭਾਦੂ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਲਈ ਆਪਣੀ ਆਵਾਜ਼ ਉਠਾਉਂਦੀ ਰਹੇਗੀ।
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਡੀ.ਟੀ.ਐੱਫ. ਅਤੇ 6635 ਈ.ਟੀ.ਟੀ. ਯੂਨੀਅਨ ਨੇ ਡੀ.ਈ.ਓ. ਨੂੰ ਸੌਂਪਿਆ ਮੰਗ... ਅਗਲੀ ਖ਼ਬਰ ਵੇਟ ਲਿਫ਼ਟਿੰਗ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।