ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਵਿਚਾਰ-ਚਰਚਾ ਸੈਮੀਨਾਰ ਕਰਵਾਇਆ
ਜ਼ੀਰਾ, 31 ਅਕਤੂਬਰ (ਰਜਨੀਸ਼ ਕਥੂਰੀਆ)- ਸ੍ਰੀ ਕਾਂਸ਼ੀ ਰਾਮ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਅਤੇ ਬਹੁਜਨ ਸਮਾਜ ਨੂੰ ਰਾਜਨੀਤਿਕ ਤੌਰ ’ਤੇ ਮਜ਼ਬੂਤ ਕਰਨ ਲਈ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ। ਇਹ ਵਿਚਾਰ ਮਿਸਲ ਸਤਲੁਜ ਦੇ ਸਕੱਤਰ ਜਨਰਲ ਤੇ ਉਮੀਦਵਾਰ ਹਲਕਾ ਜ਼ੀਰਾ ਦਵਿੰਦਰ ਸਿੰਘ ਸੇਖੋਂ ਨੇ ਸ਼੍ਰੀ ਕਾਂਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਚਾਰ-ਚਰਚਾ ਸੈਮੀਨਾਰ ਦੌਰਾਨ ਪ੍ਰਗਟ ਕੀਤੇ।
ਅਜੀਤ ਡੈਸਕ
01-11-2026